04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਦੇਸ਼ ਸਕੱਤਰ ਮਿਸਰੀ ਵਲੋਂ ਨਿਪਾਲ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਕਠਮੰਡੂ, 4 ਨਵੰਬਰ (ਪੀ.ਟੀ.ਆਈ.)-ਨਿਪਾਲ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਬੁੱਧਵਾਰ ਨੂੰ ਨਿਪਾਲ ਦੇ ਵਿਦੇਸ਼ ਮੰਤਰੀ ਸ਼ਿਸ਼ਿਰ ਖਨਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਬਹੁਪੱਖੀ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਅਤੇ ...

ਅਜੀਤ ਡੈਸਕ 05-11-2026

ਕਠਮੰਡੂ, 4 ਨਵੰਬਰ (ਪੀ.ਟੀ.ਆਈ.)-ਨਿਪਾਲ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਬੁੱਧਵਾਰ ਨੂੰ ਨਿਪਾਲ ਦੇ ਵਿਦੇਸ਼ ਮੰਤਰੀ ਸ਼ਿਸ਼ਿਰ ਖਨਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਬਹੁਪੱਖੀ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਅਤੇ ਦੋਸਤੀ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਸੰਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ ਗਈ। ਮਿਸਰੀ ਨੇ ਵਿਦੇਸ਼ ਮੰਤਰਾਲੇ ਵਿਖੇ ਖਨਾਲ ਨਾਲ ਮੁਲਾਕਾਤ ਕੀਤੀ।

ਵਿਦੇਸ਼ ਮੰਤਰਾਲੇ ਦੇ ਬਿਆਨ ਅਨੁਸਾਰ, ਮੁਲਾਕਾਤ ਦੌਰਾਨ ਖਨਾਲ ਨੇ ਕਿਹਾ ਕਿ ਨਿਪਾਲ ਅਤੇ ਭਾਰਤ ਵਿਚਾਲੇ ਨੇੜਲੇ ਸੰਬੰਧ ਇਕ ਨਵੀਂ ਉਚਾਈ ’ਤੇ ਪਹੁੰਚਣਗੇ। ਬਿਆਨ ’ਚ ਕਿਹਾ ਗਿਆ ਹੈ ਕਿ ਦੋਵਾਂ ਧਿਰਾਂ ਨੇ ਊਰਜਾ, ਵਪਾਰ, ਖੇਡਾਂ ਅਤੇ ਸਿੱਖਿਆ ਸਮੇਤ ਦੁਵੱਲੇ ਸਹਿਯੋਗ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਇਸ ਦੌਰਾਨ ਮੁੱਖ ਜ਼ੋਰ ਬਹੁਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਇਤਿਹਾਸਕ ਦੋਸਤੀ ਨੂੰ ਹੋਰ ਗੂੜ੍ਹਾ ਕਰਨ ’ਤੇ ਦਿੱਤਾ ਗਿਆ।

ਭਾਰਤੀ ਕੂਟਨੀਤਕ ਨਿਪਾਲ ਦੇ ਦੋ ਦਿਨਾ ਅਧਿਕਾਰਤ ਦੌਰੇ ’ਤੇ ਹਨ। ਇਸ ਦੌਰੇ ਦਾ ਉਦੇਸ਼ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦੀ ਨਵੀਂ ਦਿੱਲੀ ਦੀ ਪ੍ਰਸਤਾਵਿਤ ਯਾਤਰਾ ਲਈ ਆਧਾਰ ਤਿਆਰ ਕਰਨਾ ਹੈ। ਬੁੱਧਵਾਰ ਨੂੰ ਜਦੋਂ ਮਿਸਰੀ ਕਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ ਤਾਂ ਨਿਪਾਲ ਦੇ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਗੇਹੇਂਦਰ ਰਾਜਭੰਡਾਰੀ ਅਤੇ ਨਿਪਾਲ ’ਚ ਭਾਰਤ ਦੇ ਨਵੇਂ ਨਿਯੁਕਤ ਰਾਜਦੂਤ ਸੁਧਾਕਰ ਦਲੇਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮਿਸਰੀ ਨਿਪਾਲ ਦੇ ਵਿਦੇਸ਼ ਸਕੱਤਰ ਅੰਮ੍ਰਿਤ ਬਹਾਦੁਰ ਰਾਏ ਦੇ ਸੱਦੇ ’ਤੇ ਨਿਪਾਲ ਆਏ ਹਨ।

ਪਿਛਲੀ ਖ਼ਬਰ ਅਮਰੀਕੀ ਚੋਣਾਂ ’ਚ ਟਰੰਪ ਦੀ ਹਾਰ ਮਗਰੋਂ ਸੋਸ਼ਲ ਮੀਡੀਆ ’ਤੇ ਗਿਆਨੇਸ਼ ਕੁਮਾਰ ਦੇ ਮੀਮਾਂ ਦੀ ਭਰਮਾਰ ਅਗਲੀ ਖ਼ਬਰ ਨਿਊਯਾਰਕ ਮੈਰਾਥਨ ’ਚ ਹਿੱਸਾ ਲੈ ਰਹੀ ਦੌੜਾਕ ਦੀ ਮੌਤ