05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅੱਜ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਖੁਸ਼ਕ- ਮੌਸਮ ਵਿਭਾਗ

ਚੰਡੀਗੜ੍ਹ, 5 ਨਵੰਬਰ- ਅੱਜ 5 ਨਵੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹੇਗਾ। ਦਿਨ ਧੁੱਪ ਵਾਲਾ ਰਹੇਗਾ ਤੇ ਪਹਾੜਾਂ (ਉੱਤਰ-ਪੱਛਮ) ਤੋਂ ਹਵਾਵਾਂ ਚੱਲਣਗੀਆਂ। ਦੀਵਾਲੀ 'ਤੇ ਵੀ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਾਲਾਂਕਿ ਸਵੇਰੇ ਅਤੇ ਰਾਤ ਨੂੰ ਠੰਢ ਵੱਧ ਰਹੀ ਹੈ। ਸੂਬੇ ਭਰ ਵਿਚ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਵਧਿਆ ਹੈ।

ਅਜੀਤ ਡੈਸਕ 05-11-2026

ਇਸ ਦੇ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਰੋਪੜ ਵਿਚ ਸਭ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਤੋਂ ਬਾਅਦ ਸੂਬੇ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦਾ ਮਤਲਬ ਹੈ ਕਿ 10 ਨਵੰਬਰ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕੁਝ ਹਿੱਸਿਆਂ ਵਿਚ ਰਾਤ ਅਤੇ ਸਵੇਰ ਵੇਲੇ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਇਸ ਨਾਲ ਸਵੇਰੇ ਦ੍ਰਿਸ਼ਟੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ, 3 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿਚ ਧੁੰਦ ਦਰਜ ਕੀਤੀ ਗਈ ਸੀ।

ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਬੁਲੰਦ ਆਵਾਜ਼ ਸਾਹਿਤਕਾਰ ਮੋਹਨ ਸ਼ਰਮਾ ਨਹੀਂ ਰਹੇ ਅਗਲੀ ਖ਼ਬਰ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਚ ਸ਼ਾਮਿਲ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ