ਚੰਡੀਗੜ੍ਹ, 5 ਨਵੰਬਰ - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਅੱਜ ਚੰਡੀਗੜ੍ਹ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਆਗਾਮੀ ਦਿਨਾਂ ਵਿਚ ਕੀਤੇ ਜਾ ਰਹੇ ਸੰਘਰਸ਼ ਦੀ ਰੂਪ ਰੇਖਾ ਨੂੰ ਬਿਆਨਿਆ ਹੈ। ਇਸ ਮੌਕੇ ਮੁਲਾਜ਼ਮ ਆਗੂਆਂ ਅਤੇ ਪੈਨਸ਼ਨਰਾਂ ਦੇ ਆਗੂਆਂ ਨੇ ਸਾਂਝੀ ਤਾਲਮੇਲ ਕਮੇਟੀ ਵਲੋਂ ਸੱਦੀ ਪ੍ਰੈਸ ਕਾਨਫ਼ਰੰਸ ਵਿਚ ਐਲਾਨ ਕੀਤਾ ਕਿ 13 ਨਵੰਬਰ ਤੋਂ 19 ਨਵੰਬਰ ਤੱਕ ਜੋ ਪੱਕਾ ਮੋਰਚਾ ਚੰਡੀਗੜ੍ਹ ਵਿਚ ਲਾਇਆ ਜਾਣਾ ਸੀ ਹੁਣ ਉਹ ਸੰਗਰੂਰ ਵਿਖੇ ਲਗਾਇਆ ਜਾਵੇਗਾ। ਇਸੇ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਇਕ ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਪੁਤਲੇ ਫੂਕੇ ਜਾਣਗੇ ਅਤੇ ਪੁਤਲਿਆਂ ਦੀ ਰਾਖ ਕੁੱਜਿਆਂ ਵਿਚ ਸੰਭਾਲ ਕੇ ਹਰ ਜ਼ਿਲ੍ਹੇ ਵਿਚ ਉਥੋਂ ਦੇ ਆਗੂ ਪੁਤਲਿਆਂ ਦੀ ਰਾਖ ਨੂੰ ਸੰਭਾਲ ਕੇ ਰੱਖਣਗੇ। ਉਪਰੰਤ ਸਾਰੇ ਪੁਤਲਿਆਂ ਦੀ ਰਾਖ ਲੁਧਿਆਣਾ ਦੇ ਗੰਦੇ ਨਾਲੇ ਵਿਚ ਸੁੱਟੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਹੁਣ ਸੰਗਰੂਰ ਵਿਖੇ ਲਗਾਇਆ ਜਾਵੇਗਾ, 13 ਨਵੰਬਰ ਤੋਂ 19 ਨਵੰਬਰ ਤੱਕ ਪੱਕਾ ਮੋਰਚਾ
ਚੰਡੀਗੜ੍ਹ, 5 ਨਵੰਬਰ - ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਅੱਜ ਚੰਡੀਗੜ੍ਹ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ...
ਅਜੀਤ ਡੈਸਕ
05-11-2026