05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕੇਂਦਰੀ ਸਿਹਤ ਮੰਤਰੀ ਵਲੋਂ ਏਮਜ਼ ਅਵੰਤੀਪੋਰਾ ਦਾ ਸੰਚਾਲਨ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਏਮਜ਼ ਅਵੰਤੀਪੋਰਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ; ਬਾਕੀ ਰਹਿੰਦੇ ਉਸਾਰੀ ਕਾਰਜਾਂ ਨੂੰ ਤੇਜ਼ੀ...

ਅਜੀਤ ਡੈਸਕ 05-11-2026

ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਏਮਜ਼ ਅਵੰਤੀਪੋਰਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ; ਬਾਕੀ ਰਹਿੰਦੇ ਉਸਾਰੀ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਜਲਦੀ ਤੋਂ ਜਲਦੀ ਸੰਚਾਲਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ, ਏਮਜ਼ ਅਵੰਤੀਪੋਰਾ ਦੇ ਸਮੇਂ ਸਿਰ ਮੁਕੰਮਲ ਹੋਣ ਨਾਲ ਜੰਮੂ ਅਤੇ ਕਸ਼ਮੀਰ ਵਿਚ ਮਿਆਰੀ ਤੀਜੇ ਪੱਧਰ ਦੀ ਸਿਹਤ ਸੰਭਾਲ ਤੱਕ ਪਹੁੰਚ ਮਜ਼ਬੂਤ ​​ਹੋਵੇਗੀ।ਕੇਂਦਰੀ ਸਿਹਤ ਮੰਤਰੀ ਨੇ ਔਖੇ ਭੂਗੋਲਿਕ ਹਾਲਾਤਾਂ ਦੇ ਬਾਵਜੂਦ ਮੁੱਖ ਇਮਾਰਤਾਂ ਨੂੰ ਪੂਰਾ ਕਰਨ ਲਈ ਸੰਬੰਧਿਤ ਧਿਰਾਂ ਦੀ ਸ਼ਲਾਘਾ ਕੀਤੀ। ਦਸੰਬਰ 2026 ਤੋਂ ਪਹਿਲਾਂ ਓ.ਪੀ.ਡੀ. ਸੇਵਾਵਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਜੁਲਾਈ 2027 ਵਿਚ ਆਈ.ਪੀ.ਡੀ. ਸੇਵਾਵਾਂ ਅਤੇ ਅਕਾਦਮਿਕ ਗਤੀਵਿਧੀਆਂ ਸ਼ੁਰੂ ਹੋਣਗੀਆਂ।

ਪਿਛਲੀ ਖ਼ਬਰ ਦੇਸ਼ ਵਿਚ ਚੱਲ ਰਹੀਆਂ ਜ਼ਿਆਦਾਤਰ ਪ੍ਰਕਿਰਿਆਵਾਂ ਬਾਰੇ ਰਾਹੁਲ ਗਾਂਧੀ ਨੂੰ ਕੋਈ ਜਾਣਕਾਰੀ ਨਹੀਂ - ਸੰਬਿਤ ਪਾਤਰਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਚ ਖੋਲ੍ਹੀਆਂ ਜਾਣਗੀਆਂ 100 ਤੋਂ ਵੱਧ ਕੰਟੀਨਾਂ - ਹਰਪਾਲ ਸਿੰਘ ਚੀਮਾ