05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਪੰਮੇ ਕਲਾਂ 'ਚ ਦਲਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਦੇ ਪਿੰਡ ਪੰਮੇ ਕਲਾਂ ਦੇ ਦਿਲਜੀਤ ਸਿੰਘ ਦਾ 8 ਦਿਨਾਂ ਦੇ ਬਾਅਦ ਪਿੰਡ ਦੇ ਸ਼ਮਸ਼ਾਨ....

ਅਜੀਤ ਡੈਸਕ 05-11-2026

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਦੇ ਪਿੰਡ ਪੰਮੇ ਕਲਾਂ ਦੇ ਦਿਲਜੀਤ ਸਿੰਘ ਦਾ 8 ਦਿਨਾਂ ਦੇ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਦੇ ਵਿਚ ਪਰਿਵਾਰ ਵਲੋਂ ਸਿੱਖ ਮਰਿਆਦਾ ਦੇ ਅਨੁਸਾਰ ਸੰਸਕਾਰ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਭੈਣ ਅਮਰਜੀਤ ਕੌਰ ਵਲੋਂ ਮੋਢਾ ਦਿੱਤਾ ਗਿਆ। 

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੀ ਕਲਾਂ ਦੇ ਵਿਚ 27 ਅਕਤੂਬਰ ਦੇ ਦਿਨ ਦਲਜੀਤ ਸਿੰਘ 35 ਸਾਲਾਂ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਦੇ ਨਾਲ ਪਰਿਵਾਰ ਵਲੋਂ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਨੂੰ ਕਤਲ ਦੱਸਦੇ ਹੋਏ ਨੌਜਵਾਨਾਂ ਨੂੰ ਹਿਰਾਸਤ ਦੇ ਵਿਚ ਲਿਆ ਸੀ ਤੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਚੋਟਾ ਦੇ ਇਨਸਾਫ ਮੋਰਚੇ ਵਿਚ ਲੈ ਕੇ ਜਾਣ ਲੱਗੇ ਤਾਂ ਪੁਲਿਸ ਵਲੋਂ ਰਮਦਿੱਤੇ ਵਾਲਾ ਚੌਂਕ ਦੇ ਵਿਚ ਰੋਕ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਕਈ ਲੋਕਾਂ ਨੂੰ ਹਿਰਾਸਤ ਦੇ ਵਿਚ ਲੈ ਲਿਆ ਸੀ।

ਮ੍ਰਿਤਕ ਦਲਜੀਤ ਸਿੰਘ ਦਾ ਪੋਸਟਮਾਰਟਮ ਬਠਿੰਡਾ ਹਸਪਤਾਲ ਵਿਚ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਪਿਤਾ ਜਰਨੈਲ ਸਿੰਘ ਦੀ ਮੌਜੂਦਗੀ ਦੇ ਵਿਚੋਂ ਹੋਇਆ ਉਸ ਤੋਂ ਬਾਅਦ ਭੈਣ ਅਮਰਜੀਤ ਕੌਰ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਅਰਜੀ ਦਾਖਿਲ ਕਰਕੇ ਸੀ.ਬੀ.ਆਈ. ਦੀ ਜਾਂਚ ਮੰਗ ਕੀਤੀ ਗਈ ਅਤੇ ਪੋਸਟਮਾਰਟਮ ਪੀ.ਜੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਪਰ ਮਾਨਯੋਗ ਹਾਈਕੋਰਟ ਵਲੋਂ ਸੀ.ਬੀ.ਆਈ. ਦੀ ਜਾਂਚ ਦੀ ਮੰਗ ਨੂੰ ਖਾਰਜ ਕਰਦੇ ਹੋਏ ਪੋਸਟਮਾਰਟਮ ਪੀ.ਜੀ.ਆਈ. ਤੋਂ ਕਰਵਾ ਦਿੱਤਾ ਅਤੇ ਨਾਲ ਹੀ ਸੈਕਟਰ 25 ਦੇ ਸ਼ਮਸ਼ਾਨ ਕਾਰਡ ਵਿਚ ਸੰਸਕਾਰ ਕਰਨ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਸਨ ਪਰ ਉਸ ਤੋਂ ਬਾਅਦ ਪਰਿਵਾਰ ਦੀ ਅਪੀਲ ਦੇ ਚਲਦਿਆਂ ਫਿਰ ਤੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਜਿਸ ਦਾ ਅੱਜ ਪਿੰਡ ਭੰਮੇ ਕਲਾਂ ਦੇ ਵਿਚ ਅੱਠ ਦਿਨਾਂ ਦੇ ਬਾਅਦ ਸੰਸਕਾਰ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਜਾਰੀ ਅਗਲੀ ਖ਼ਬਰ ਦਲਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ