05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਂਗਰਸ ਆਪਣੀ ਚੋਣ ਹਾਰ ਦਾ ਠੀਕਰਾ ਚੋਣ ਕਮਿਸ਼ਨ ਅਤੇ ਈਵੀਐੱਮ ਸਿਰ ਭੰਨ ਰਹੀ ਹੈ- ਅਮਿਤ ਸ਼ਾਹ

ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਰਨਾਲ ਵਿਚ ਭਾਜਪਾ ਵਲੋਂ...

ਅਜੀਤ ਡੈਸਕ 05-11-2026

ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਰਨਾਲ ਵਿਚ ਭਾਜਪਾ ਵਲੋਂ ਕਰਵਾਈ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ ਅਤੇ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸੰਸਦ ਦੀ ਕਾਰਵਾਈ ਵਿਚ ਰੁਕਾਵਟ ਪਾ ਰਹੀ ਹੈ ਅਤੇ ਚੋਣਾਂ ਵਿਚ ਮਿਲ ਰਹੀ ਹਾਰ ਦਾ ਠੀਕਰਾ ਚੋਣ ਕਮਿਸ਼ਨ ਅਤੇ ਈਵੀਐੱਮ ਸਿਰ ਭੰਨ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੁਹਿੰਮ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਨਹੀਂ, ਸਗੋਂ ਘੁਸਪੈਠੀਆਂ ਨੂੰ ਬਚਾਉਣ ਲਈ ਹੈ।

ਅਮਿਤ ਸ਼ਾਹ ਨੇ ਦੇਸ਼ ਦੇ 600 ਜ਼ਿਲ੍ਹਿਆਂ ਵਿਚ ਕਰਵਾਈਆਂ ਗਈਆਂ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਥਾਂ ਭਾਜਪਾ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਲਗਾਤਾਰ ਤੀਜੀ ਵਾਰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ, ਪਰ ਇਸ ਤੋਂ ਬਾਅਦ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਨੂੰ ਲਗਾਤਾਰ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸੰਸਦ ਵਿਚਾਰ-ਵਟਾਂਦਰੇ ਦਾ ਸਭ ਤੋਂ ਵੱਡਾ ਮੰਚ ਹੈ, ਪਰ ਰਾਹੁਲ ਗਾਂਧੀ ਨਾ ਤਾਂ ਸੰਸਦ ਚੱਲਣ ਦਿੰਦੇ ਹਨ ਅਤੇ ਨਾ ਹੀ ਉੱਥੇ ਮੁੱਦਿਆਂ ’ਤੇ ਚਰਚਾ ਕਰਦੇ ਹਨ। ਸੰਸਦ ਵਿਚ ਹੰਗਾਮਾ ਕਰਨਾ ਅਤੇ ਕਾਰਵਾਈ ਦਾ ਬਾਈਕਾਟ ਕਰਨਾ ਕਾਂਗਰਸ ਦੀ ਸਿਆਸੀ ਕਾਰਜਸ਼ੈਲੀ ਬਣ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸੜਕਾਂ ’ਤੇ ਭੀੜ ਇਕੱਠੀ ਕਰਕੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਦੇ ਵਰਕਰ ਸੰਸਦ ਤੋਂ ਲੈ ਕੇ ਵਿਧਾਨ ਸਭਾਵਾਂ, ਪਿੰਡਾਂ, ਖੇਤਾਂ ਅਤੇ ਸੜਕਾਂ ਤੱਕ ਹਰ ਮੰਚ ’ਤੇ ਲੋਕਤੰਤਰੀ ਢੰਗ ਨਾਲ ਜਵਾਬ ਦੇਣ ਲਈ ਤਿਆਰ ਹਨ। ਰਾਹੁਲ ਗਾਂਧੀ ਨੂੰ ਸੜਕਾਂ ’ਤੇ ਭੀੜ ਇਕੱਠੀ ਕਰਨ ਦੀ ਬਜਾਏ ਸੰਸਦ ਵਿਚ ਆ ਕੇ ਮੁੱਦਿਆਂ ’ਤੇ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਹੱਥ ਵਿਚ ਲੈ ਕੇ ਘੁੰਮਣ ਵਾਲੇ ਰਾਹੁਲ ਗਾਂਧੀ ਨੂੰ ਸੰਸਦ, ਲੋਕ ਸਭਾ ਸਪੀਕਰ ਅਤੇ ਨਿਆਂਪਾਲਿਕਾ ਦਾ ਸਤਿਕਾਰ ਕਰਨਾ ਚਾਹੀਦਾ ਹੈ।

 

ਪਿਛਲੀ ਖ਼ਬਰ ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਕੈਦੀਆਂ ਅਤੇ ਹਵਾਲਾਤੀਆਂ ਨੇ ਹੱਥੀ ਬਣਾਏ ਦੀਵੇ ਮਠਿਆਈਆਂ ਦੀ ਕੀਤੀ ਵਿਕਰੀ | ਅਗਲੀ ਖ਼ਬਰ ਮੰਦਰਾਂ ਵਿਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਕਾਬੂ