06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆੜ੍ਹਤੀ ਗੁਰਸੇਵਕ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਹਲਕਾ ਖੇਮਕਰਨ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ ’ਤੇ ਇਕੱਠੀਆਂ

ਅਮਰਕੋਟ, 6 ਨਵੰਬਰ (ਭੱਟੀ)- ਖੇਮਕਰਨ ਵਿਖੇ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕੀਤੇ ਗਏ ਆੜ੍ਹਤੀ ਗੁਰਸੇਵਕ ਸਿੰਘ ਆਸਲ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਲਕਾ ਖੇਮਕਰਨ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇਕ ਮੰਚ ’ਤੇ ਇਕੱਠੇ ਹੋਏ। ਮ੍ਰਿਤਕ ਦੇ ਭੋਗ ਉਪਰੰਤ ਪਰਿਵਾਰ ਵਲੋਂ..

ਅਜੀਤ ਡੈਸਕ 06-11-2026

ਅਮਰਕੋਟ, 6 ਨਵੰਬਰ (ਭੱਟੀ)- ਖੇਮਕਰਨ ਵਿਖੇ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕੀਤੇ ਗਏ ਆੜ੍ਹਤੀ ਗੁਰਸੇਵਕ ਸਿੰਘ ਆਸਲ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਲਕਾ ਖੇਮਕਰਨ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇਕ ਮੰਚ ’ਤੇ ਇਕੱਠੇ ਹੋਏ। ਮ੍ਰਿਤਕ ਦੇ ਭੋਗ ਉਪਰੰਤ ਪਰਿਵਾਰ ਵਲੋਂ ਵੱਖ-ਵੱਖ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਂਝੀ ਪ੍ਰੈੱਸ ਕਾਨਫਰੰਸ ਕਰਨ।

ਪਰਿਵਾਰ ਦੀ ਅਪੀਲ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੌਰਵ ਵਲਟੋਹਾ, ਭਾਜਪਾ ਆਗੂ ਦਲਬੀਰ ਸਿੰਘ ਅਲਗੋਂ, ਅਕਾਲੀ ਦਲ ਵਾਰਿਸ ਵੱਲੋਂ ਗੁਰਮੁਖ ਸਿੰਘ ਘੁੱਲਾ ਬਲੇਰ ਅਤੇ ਐਂਟੀ ਡਰੱਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਾਸਟਰ ਸਤਨਾਮ ਸਿੰਘ ਮਨਾਵਾ ਸਮੇਤ ਹੋਰ ਆਗੂ ਇਕੱਠੇ ਹੋਏ।

ਇਸ ਮੌਕੇ ਸਾਰੇ ਆਗੂਆਂ ਨੇ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਗੁਰਸੇਵਕ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਂਝੇ ਤੌਰ ’ਤੇ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਜੇਕਰ ਸਾਰੇ ਆਗੂ ਚਾਹੁਣ ਤਾਂ ਉਹ ਪੰਜਾਬ ਦੇ ਡੀ.ਜੀ.ਪੀ. ਨੂੰ ਮਿਲਣ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਆਗੂ ਜਿਸ ਵੀ ਅਧਿਕਾਰੀ ਜਾਂ ਉੱਚ ਅਧਿਕਾਰੀ ਨਾਲ ਮਾਮਲੇ ਸਬੰਧੀ ਮੁਲਾਕਾਤ ਕਰਨਾ ਚਾਹੁਣਗੇ, ਉਹ ਉਨ੍ਹਾਂ ਨਾਲ ਜਾਣ ਲਈ ਤਿਆਰ ਹਨ।

ਇਸ ਇਕੱਠ ਨੇ ਇਹ ਸੁਨੇਹਾ ਦਿੱਤਾ ਕਿ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ ਵਿਚ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਰੀਆਂ ਪਾਰਟੀਆਂ ਇੱਕਜੁੱਟ ਹਨ।

 

ਪਿਛਲੀ ਖ਼ਬਰ CBSE ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 17 ਫਰਵਰੀ ਤੋਂ ਸ਼ੁਰੂ ਹੋਣਗੇ ਇਮਤਿਹਾਨ ਅਗਲੀ ਖ਼ਬਰ ਏਸੀਸੀ ਪੁਰਸ਼ ਅੰਡਰ-19 ਏਸ਼ੀਆ ਕੱਪ 2026 ਵਿਚ ਭਾਰਤ ਨੇ ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ