ਚੰਡੀਗੜ੍ਹ, 7 ਨਵੰਬਰ- ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵੱਧ ਕੇ 221% ਹੋ ਗਿਆ ਹੈ... ਇਸ ਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ, ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ...। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ...
ਇਨਕਲਾਬ ਜ਼ਿੰਦਾਬਾਦ!
ਤਾਜ਼ਾ ਖ਼ਬਰਾਂ
Free
ਮਾਨ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ
ਚੰਡੀਗੜ੍ਹ, 7 ਨਵੰਬਰ- ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿਚ 40% ਦਾ ਇਤਿਹਾਸਕ ਵਾਧਾ ਕੀਤਾ ਹੈ,
ਅਜੀਤ ਡੈਸਕ
07-11-2026