ਵੈਲਿੰਗਟਨ, 7 ਨਵੰਬਰ - ਭਾਰਤ ਨੇ ਮੀਂਹ ਨਾਲ ਪ੍ਰਭਾਵਿਤ ਦੂਜੇ ਇਕ ਦਿਨਾਂ ਮੈਚ ਵਿਚ ਨਿਊਜ਼ੀਲੈਂਡ ਨੂੰ ਡਕਵਰਥ ਲੁਇਸ ਨਿਯਮ (ਡੀ.ਐੱਸ.ਐੱਸ.) ਤਹਿਤ 4 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ ਵਿਚ 2-0 ਦੀ ਬੜਤ ਬਣਾ ਲਈ।
ਮੀਂਹ ਕਾਰਨ ਪਹਿਲਾਂ ਹੀ ਮੁਕਾਬਲਾ 47 ਓਵਰਾਂ ਦਾ ਕਰ ਦਿੱਤਾ ਗਿਆ ਸੀ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਪੂਰੀ ਟੀਮ 41 ਓਵਰਾਂ ਵਿਚ 134 ਦੌੜਾਂ ਬਣਾ ਕੇ ਆਊਟ ਹੋ ਗਈ। ਨਿਊਜ਼ੀਲੈਂਡ ਵਲੋਂ ਡੈਰਿਲ ਮਿਸ਼ੇਲ ਨੇ ਸਭ ਤੋਂ ਵੱਧ 55 (104 ਗੇਂਦਾਂ) ਦੌੜਾਂ ਬਣਾਈਆਂ। ਭਾਰਤ ਵਲੋਂ ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਨੇ 10 ਓਵਰਾਂ ਵਿਚ 30 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। 135 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 26 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 113 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ ਮੈਚ ਰੋਕਣਾ ਪਿਆ। ਡੀ.ਐਲ.ਐਸ. ਤਹਿਤ ਭਾਰਤ ਦਾ ਸਕੋਰ 109 ਸੀ ਤੇ ਟੀਮ 4 ਦੌੜਾਂ ਅੱਗੇ ਸੀ। ਇਸੇ ਆਧਾਰ 'ਤੇ ਭਾਰਤ ਨੂੰ 4 ਦੌੜਾਂ ਨਾਲ ਜੇਤੂ ਕਰਾਰ ਦਿੱਤਾ ਗਿਆ। ਗੁਰਨੂਰ ਬਰਾੜ ਨੂੰ ਉਸ ਦੀ ਸ਼ਾਨਦਾਰ ਗੇਂਦਬਾਜ਼ੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ। ਦੋਵਾਂ ਟੀਮਾਂ ਦਰਮਿਆਨ ਤੀਜਾ ਇਕਦਿਨਾਂ ਮੈਚ 10 ਨਵੰਬਰ ਦਿਨ ਮੰਗਲਵਾਰ ਨੂੰ ਹੋਵੇਗਾ।
ਤਾਜ਼ਾ ਖ਼ਬਰਾਂ
Free
ਭਾਰਤ ਨੇ ਦੂਜੇ ਵਨਡੇ 'ਚ ਨਿਊਜ਼ੀਲੈਂਡ ਨੂੰ ਹਰਾਇਆ
ਵੈਲਿੰਗਟਨ, 7 ਨਵੰਬਰ - ਭਾਰਤ ਨੇ ਮੀਂਹ ਨਾਲ ਪ੍ਰਭਾਵਿਤ ਦੂਜੇ ਇਕ ਦਿਨਾਂ ਮੈਚ ਵਿਚ ਨਿਊਜ਼ੀਲੈਂਡ ਨੂੰ ਡਕਵਰਥ ਲੁਇਸ ਨਿਯਮ (ਡੀ.ਐੱਸ.ਐੱਸ.) ਤਹਿਤ...
ਅਜੀਤ ਡੈਸਕ
07-11-2026