07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕੋਠੇ ਖਜੂਰਾਂ ਵਾਸੀਆਂ ਦਾ ਫੁੱਟਿਆ ਰੋਹ, ਸੜਕ ’ਤੇ ਲੱਗਾ ਮੋਰਚਾ

ਜਗਰਾਉੰ (ਲੁਧਿਆਣਾ), 7 ਨਵੰਬਰ (ਕੁਲਦੀਪ ਸਿੰਘ ਲੋਹਟ) - ਜਗਰਾਉਂ ਤੋਂ ਲੁਧਿਆਣਾ ਜਾਣ ਵਾਲੇ ਮੁੱਖ ਮਾਰਗ ਦੀ ਖਸਤਾ ਹਾਲਤ ਅਤੇ ਗੰਦੇ...

ਅਜੀਤ ਡੈਸਕ 07-11-2026

ਜਗਰਾਉੰ (ਲੁਧਿਆਣਾ), 7 ਨਵੰਬਰ (ਕੁਲਦੀਪ ਸਿੰਘ ਲੋਹਟ) - ਜਗਰਾਉਂ ਤੋਂ ਲੁਧਿਆਣਾ ਜਾਣ ਵਾਲੇ ਮੁੱਖ ਮਾਰਗ ਦੀ ਖਸਤਾ ਹਾਲਤ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਪਿੰਡ ਕੋਠੇ ਖਜੂਰਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸੜਕ ਅੰਬੇਡਕਰ ਚੌਕ ਜਗਰਾਉਂ ਤੋਂ ਲੁਧਿਆਣਾ ਮੁੱਖ ਮਾਰਗ ਨਾਲ ਜੁੜਦੀ ਹੈ ਤੇ ਇਸ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਸੜਕ ’ਤੇ ਥਾਂ-ਥਾਂ ਪਏ ਟੋਏ ਅਤੇ ਆਲੇ-ਦੁਆਲੇ ਖੜ੍ਹਾ ਗੰਦਾ ਪਾਣੀ ਜਿੱਥੇ ਆਵਾਜਾਈ ਵਿਚ ਵਿਘਨ ਪਾ ਰਿਹਾ ਹੈ, ਉੱਥੇ ਹੀ ਰਾਹਗੀਰਾਂ ਅਤੇ ਪਿੰਡ ਵਾਸੀਆਂ ਲਈ ਵੀ ਮੁਸੀਬਤ ਬਣਿਆ ਹੋਇਆ ਹੈ। ਇਸੇ ਸਮੱਸਿਆ ਨੂੰ ਲੈ ਕੇ ਪਿੰਡ ਕੋਠੇ ਖਜੂਰਾਂ ਦੇ ਵਸਨੀਕਾਂ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਸਮਾਰਟ ਸਕੂਲ ਦੇ ਸਾਹਮਣੇ ਲੰਮੇ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਵੀ ਗੰਦੇ ਪਾਣੀ ਦਾ ਛੱਪੜ ਬਣਿਆ ਰਹਿੰਦਾ ਹੈ। ਇਸ ਕਾਰਨ ਸਕੂਲ ਜਾਣ ਵਾਲੇ ਬੱਚਿਆਂ, ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀ ਸੰਗਤ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।

ਪਿਛਲੀ ਖ਼ਬਰ ਪਾਸਟਰ ਅੰਕੁਰ ਨਰੂਲਾ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਅੰਤਰਿਮ ਹੁਕਮ 'ਚ ਦਖ਼ਲ ਦੇਣ ਤੋਂ ਇਨਕਾਰ ਅਗਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਸ਼ੇਸ਼ ਮੀਟਿੰਗ