07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਿਜਲੀ ਕਾਮਿਆਂ ਵਲੋਂ ਧਰਨਾ

ਸੁਨਾਮ ਊਧਮ ਸਿੰਘ ਵਾਲਾ, 7 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪਾਵਰਕਾਮ ਮੁਲਾਜ਼ਮ/ਪੈਨਸ਼ਨਰ ਸਾਂਝੀ ਸੰਘਰਸ਼ ਕਮੇਟੀ ਮੰਡਲ...

ਅਜੀਤ ਡੈਸਕ 07-11-2026

ਸੁਨਾਮ ਊਧਮ ਸਿੰਘ ਵਾਲਾ, 7 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪਾਵਰਕਾਮ ਮੁਲਾਜ਼ਮ/ਪੈਨਸ਼ਨਰ ਸਾਂਝੀ ਸੰਘਰਸ਼ ਕਮੇਟੀ ਮੰਡਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਸਿਆਸੀ ਅਧਾਰ ਤੇ ਹੋਈਆਂ ਬਦਲੀਆਂ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਸਮੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿਚ ਕੁਲਵਿੰਦਰ ਸਿੰਘ ਢਿੱਲੋਂ,ਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਪੂਰਨ ਸਿੰਘ ਖਾਈ, ਮਲਕੀਤ ਸਿੰਘ,ਲਖਵਿੰਦਰ ਸਿੰਘ,ਜਸਵਿੰਦਰ ਸਿੰਘ ਭਾਈ ਕੀ ਪਿਸ਼ੌਰ ਆਦਿ ਆਗੂਆਂ ਨੇ ਕਿਹਾ ਕਿ ਲਾਇਨਮੈਨ ਅਜੇ ਕੁਮਾਰ,ਲਾਇਨਮੈਨ ਰਮਨਜੀਤ ਸਿੰਘ ਅਤੇ ਸਬ-ਡਵੀਜਨ ਚੀਮਾ ਦੇ ਲਾਇਨਮੈਨ ਸੁਖਵੰਤ ਸਿੰਘ ਚੀਮਾ ਦੀ ਬਿਨ੍ਹਾਂ ਕਿਸੇ ਸ਼ਿਕਾਇਤ ਦੇ ਅਤੇ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਦੇ ਮਕਸਦ ਨਾਲ ਸਿਆਸੀ ਅਧਾਰ 'ਤੇ ਪਾਵਰਕਾਮ ਮੈਨੇਜਮੈਂਟ ਵਲੋਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ।ਇਨ੍ਹਾਂ ਬਦਲੀਆਂ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਵਲੋਂ ਜਿੱਥੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਉੱਥੇ ਹੀ ਕਈ ਵਾਰ ਜਾਣੂ ਵੀ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਦੇ ਵਿਸ਼ਵਾਸ਼ ਦਿਵਾਉਣ ਦੇ ਬਾਵਜੂਦ ਵੀ ਅਜੇ ਤੱਕ ਉਕਤ ਮੁਲਜ਼ਮਾਂ ਦੀਆਂ ਬਦਲੀਆਂ ਰੱਦ ਨਹੀ ਹੋਈਆਂ।ਉਨ੍ਹਾਂ ਕਿਹਾ ਕਿ ਜੇਕਰ ਉਕਤ ਬਿਜਲੀ ਕਾਮਿਆਂ ਦੀਆਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਰੱਦ ਨਾਂ ਹੋਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਪਿਛਲੀ ਖ਼ਬਰ ਮੀਟਰ ਰੀਡਰਾਂ ਵਲੋਂ ਪੱਕਾ ਧਰਨਾ ਜਾਰੀ ਅਗਲੀ ਖ਼ਬਰ ਪਾਸਟਰ ਅੰਕੁਰ ਨਰੂਲਾ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਅੰਤਰਿਮ ਹੁਕਮ 'ਚ ਦਖ਼ਲ ਦੇਣ ਤੋਂ ਇਨਕਾਰ