08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਸਭਰਾ ਵਿਖੇ ਹੋਵੇਗੀ ਲੋਕ ਮਿਲਣੀ

ਪੱਟੀ (ਤਰਨਤਾਰਨ), 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ...

ਅਜੀਤ ਡੈਸਕ 09-11-2026

ਪੱਟੀ (ਤਰਨਤਾਰਨ), 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) - ਆਮ ਆਦਮੀ ਪਾਰਟੀ  ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਟੀ ਹਲਕੇ ਦੇ ਇਤਿਹਾਸਕ ਨਗਰ ਪਿੰਡ ਸਭਰਾ ਵਿਖੇ 16 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੱਟੀ ਹਲਕੇ ਦੇ ਲੋਕਾਂ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿਉਂਕਿ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਮੁੱਖ ਮੰਤਰੀ ਹਲਕੇ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਵਿਚਾਰਾਂ ਨੂੰ ਸੁਣਨ।
ਜੱਸਾ ਪੱਟੀ ਨੇ ਕਿਹਾ ਕਿ ਸਮੁੱਚੇ ਇਲਾਕਾ ਨਿਵਾਸੀਆਂ ਦੇ ਆਸ਼ੀਰਵਾਦ ਅਤੇ ਯਤਨਾਂ ਸਦਕਾ ਇਹ ਮੌਕਾ ਮਿਲਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਸਭਰਾ ਵਿਖੇ ਪਹੁੰਚ ਕੇ ਲੋਕਾਂ ਦੇ ਰੂਬਰੂ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ ਤੋਂ ਰਾਹਤ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਵਿਸਥਾਰ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ-ਨਾਲੀਆਂ ਦੇ ਵਿਕਾਸ ਸਮੇਤ ਲੋਕ ਭਲਾਈ ਦੇ ਕਈ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਔਰਤਾਂ ਨੂੰ ਹਰ ਮਹੀਨੇ 1,000 ਤੋਂ 1,500 ਰੁਪਏ ਦੇਣ ਦੀ ਯੋਜਨਾ ਸੰਬੰਧੀ ਸਰਕਾਰ ਵਲੋਂ ਕੀਤੇ ਐਲਾਨ ਅਤੇ ਤੀਰਥ ਯਾਤਰਾ ਵਰਗੀਆਂ ਪਹਿਲਕਦਮੀਆਂ ਵੀ ਲੋਕਾਂ ਵਿਚ ਚਰਚਾ ਦਾ ਵਿਸ਼ਾ ਹਨ।
ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਵੀ ਇਸ ਲੋਕ ਮਿਲਣੀ ਦਾ ਅਹਿਮ ਮਕਸਦ ਹੋਵੇਗਾ। ਉਨ੍ਹਾਂ ਸਮੁੱਚੇ ਪੱਟੀ ਹਲਕੇ ਦੇ ਭੈਣਾਂ-ਭਰਾਵਾਂ, ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ, ਸਮਰਥਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਨੂੰ ਪਿੰਡ ਸਭਰਾ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਇਸ ਲੋਕ ਮਿਲਣੀ ਨੂੰ ਯਾਦਗਾਰੀ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।

ਪਿਛਲੀ ਖ਼ਬਰ ਗਲ ਵਿਚ ਪਟਾਕਾ ਵੱਜਣ ਕਾਰਨ 14 ਸਾਲਾ ਬੱਚੇ ਦੀ ਦਰਦਨਾਕ ਮੌਤ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਉੱਤਰੀ ਰੇਲਵੇ ਵਲੋਂ ਬਿਨਾਂ ਰਾਖਵੇਂਕਰਨ ਵਾਲੀਆਂ ਤਿਉਹਾਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ...