08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਲੋਪੋਕੇ ਦੀ ਅਗਵਾਈ ਹੇਠ ਖਿਆਲਾ ਕਲਾਂ ਵਿਖੇ ਵਿਸ਼ਾਲ ਰੈਲੀ ਕੱਲ੍ਹ

ਚੋਗਾਵਾਂ/ਅੰਮ੍ਰਿਤਸਰ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਚਾਉਣ ਲਈ ਵਿੱਢੀ ਗਈ....

ਅਜੀਤ ਡੈਸਕ 09-11-2026

ਚੋਗਾਵਾਂ/ਅੰਮ੍ਰਿਤਸਰ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਚਾਉਣ ਲਈ ਵਿੱਢੀ ਗਈ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ’ ਤਹਿਤ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਕੱਲ੍ਹ 10 ਨਵੰਬਰ (ਮੰਗਲਵਾਰ) ਨੂੰ ਪਿੰਡ ਖਿਆਲਾ ਕਲਾਂ ਵਿਖੇ ਇਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਹ ਰੈਲੀ ਦੁਪਹਿਰ 12 ਵਜੇ ‘ਯੂਨਾਈਟਿਡ ਸਕੂਲ ਆਫ ਨਰਸਿੰਗ’ ਵਿਖੇ ਹੋਵੇਗੀ, ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।

ਇਸ ਸਬੰਧੀ ਜਥੇਦਾਰ  ਲੋਪੋਕੇ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਮਾਵਾਂ, ਧੀਆਂ ਅਤੇ ਭੈਣਾਂ ਦਾ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਹਲਕੇ ਦੀਆਂ ਸਮੂਹ ਬੀਬੀਆਂ ਨੂੰ ਪੰਜਾਬ ਦੀ ਖ਼ੁਸ਼ਹਾਲੀ ਅਤੇ ਨੌਜਵਾਨੀ ਦੇ ਬਿਹਤਰ ਭਵਿੱਖ ਲਈ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ‌ ਰਾਣਾ ਰਣਬੀਰ ਸਿੰਘ ਲੋਪੋਕੇ, ਮਾ:  ਕਾਬਲ ਸਿੰਘ ਸੰਧੂ, ਸਰਪੰਚ ਗੁਰਸੇਵਕ ਸਿੰਘ ਗੈਵੀ, ਸਰਕਲ ਪ੍ਰਧਾਨ ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮੁਕੰਦਰ ਸਿੰਘ ਸਰਦੂਲਗੜ੍ਹ ਦਾ ਕੀਤਾ ਸਸਕਾਰ ਅਗਲੀ ਖ਼ਬਰ ਦੀਵਾਲੀ 'ਤੇ ਪਟਾਕੇ ਨਾਲ ਖੇਡਣਾ ਪਿਆ ਮਹਿੰਗਾ, ਸਟੀਲ ਦਾ ਗਿਲਾਸ ਪੇਟ 'ਚ ਵੱਜਣ ਨਾਲ 22 ਸਾਲਾ ਨੌਜਵਾਨ ਦੀ ਮੌਤ