ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦਾ ਸਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਸੀ। ਦੇਰ ਸ਼ਾਮ ਪਤਾ ਲੱਗਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਹੈ। ਘਰ ’ਚ ਕੋਈ ਮੈਂਬਰ ਹਾਜ਼ਰ ਨਹੀਂ ਹੈ ਅਤੇ ਮੀਡੀਆ ਕਰਮੀ ਉੱਥੋਂ ਵਾਪਸ ਮੁੜ ਰਹੇ ਹਨ।
ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫ਼ਰ ਨੇ ਸ਼ੋਸ਼ਲ ਮੀਡੀਆ ’ਤੇ ਦੋਸ਼ ਲਗਾਇਆ ਸੀ ਕਿ ਮੁਕੰਦਰ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਰ ਕਹੋਈ ਹੈ। ਸ਼ੋਸ਼ਲ ਮੀਡੀਆ ’ਤੇ ਵੀ ਉਸ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਹੋਣ ਨਾਲ ਚਰਚਾ ਜੋਰਾਂ ’ਤੇ ਹੈ। ਇਸ ਸੰਬੰਧੀ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ।