08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਘਰੇਲੂ ਝਗੜੇ ਉਪਰੰਤ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ

ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਬਰਿੰਦਪੁਰ ਵਿਖੇ ਘਰੇਲੂ ਝਗੜੇ ਦੇ ਚੱਲਦਿਆਂ ਇਕ ਨੌਜਵਾਨ ਨੇ ਜ਼ਹਿਰੀਲੀ...

ਅਜੀਤ ਡੈਸਕ 09-11-2026

ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਬਰਿੰਦਪੁਰ ਵਿਖੇ ਘਰੇਲੂ ਝਗੜੇ ਦੇ ਚੱਲਦਿਆਂ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਹੋ ਖ਼ਰਾਬ ਗਈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਸੂਰਜ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਅੱਜ ਜਦੋਂ ਕੰਮ ਤੋਂ ਵਾਪਸ ਆਇਆ ਤਾਂ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ, ਜਿਸ ਉਪਰੰਤ ਉਸ ਦਾ ਪਤੀ ਘਰ ਤੋਂ ਬਾਹਰ ਚਲਾ ਗਿਆ ਅਤੇ ਜਦੋਂ ਵਾਪਸ ਆਇਆ ਤਾਂ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀਤੀ ਹੋਈ ਸੀ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ ਅਗਲੀ ਖ਼ਬਰ ਮੁਹੱਲਾ ਮਹਿਤਾਬਗੜ੍ਹ ਕਪੂਰਥਲਾ ਵਿਚ ਚੱਲੀਆਂ ਗੋਲੀਆਂ, ਨੌਜਵਾਨ ਪਹਿਲਵਾਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ