ਚੰਡੀਗੜ੍ਹ, 11 ਨਵੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਆਪ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਕੋਲ ਕੋਈ ਸਾਰਥਕ ਏਜੰਡਾ ਨਹੀਂ, ਉਹ ਸਿਰਫ ਗੈਂਗਸਟਰਵਾਦ, ਨਸ਼ਿਆਂ ਦੇ ਨਾਲ ਨਾਲ ਕਾਨੂੰਨ ਵਿਵਸਥਾ ਦਾ ਢਿੰਡੋਰਾ ਪਿੱਟ ਰਹੇ ਹਨ, ਜੋ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ। ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ 2007 ਤੋਂ 2017 ਤੱਕ ਰਾਜ ਕਰ ਰਹੀਆਂ ਸਰਕਾਰਾਂ ਵਿਚ ਗੈਂਗਸਟਰਵਾਦ ਅਤੇ ਨਸ਼ਾ ਵਧਿਆ ।ਉਨ੍ਹਾਂ ਨੇ ਕਈ ਤਸਵੀਰਾਂ ਵੀ ਉਨ੍ਹਾਂ ਲੋਕਾਂ ਦੀਆਂ ਸਾਂਝੀਆਂ ਕੀਤੀਆਂ ਜੋ ਵੱਖ ਵੱਖ ਵਾਰਦਾਤਾਂ ਵਿਚ ਸ਼ਾਮਿਲ ਸਨ, ਉਹ ਕਈ ਲੀਡਰਾਂ ਨਾਲ ਖੜੇ ਦਿਖਾਏ ਵੀ ਗਏ। ਇਸੇ ਦੌਰਾਨ ਉਨ੍ਹਾਂ ਨੇ ਸੋਨੀਆ ਗਾਂਧੀ ਵਲੋਂ ਲਿਖੀ ਪੁਸਤਕ ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਪਰੇਸ਼ਾਨ ਸਨ ਜਿਸ ਤਰ੍ਹਾਂ ਕਿ ਸੋਨੀਆ ਗਾਂਧੀ ਵਲੋਂ ਕਿਹਾ ਗਿਆ ਹੈ ਤਾਂ ਦਿੱਲੀ ਵਿਚ ਕਤਲੇਆਮ ਕਿਉਂ ਹੋਇਆ। ਇਸੇ ਦੌਰਾਨ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਇਹ ਵੀ ਸਵਾਲ ਖੜੇ ਕੀਤੇ ਕਿ ਪੰਜਾਬ ਦੀ ਧਰਤੀ ਤੇ ਇੰਟਰਨੈਸ਼ਨਲ ਟੂਰਨਾਮੈਂਟ ਹੋਇਆ ਅਤੇ ਉਸ ਵਿਚ ਭਾਰਤੀ ਟੀਮ ਨੇ ਸੋਨ ਤਗਮਾ ਜਿੱਤਿਆ, ਪ੍ਰੰਤੂ ਕਿਸੇ ਵੀ ਵਿਰੋਧੀ ਪਾਰਟੀ ਨੇ ਸਰਕਾਰ ਦੇ ਇਸ ਉੱਦਮ ਲਈ ਕੋਈ ਵੀ ਸ਼ਬਦ ਪ੍ਰਸ਼ੰਸਾ ਵਿਚ ਨਹੀਂ ਬੋਲਿਆ। ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਵਲੋਂ ਵੱਖੋ ਵੱਖ ਕੱਢੀਆਂ ਜਾ ਰਹੀਆਂ ਯਾਤਰਾ ਤੇ ਉਨ੍ਹਾਂ ਨੇ ਤਨਜ਼ ਕਸਦੇ ਹੋਏ ਕਿਹਾ ਕਿ ਹੁਣ ਤੁਸੀਂ ਹੀ ਅੰਦਾਜ਼ਾ ਲਾ ਸਕਦੇ ਹੋ ਕਿ ਕਾਂਗਰਸ ਪਾਰਟੀ ਕਿੱਧਰ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਕੋਲ ਕੋਈ ਸਾਰਥਕ ਏਜੰਡਾ ਨਹੀਂ - ਬਲਤੇਜ ਪੰਨੂ
ਚੰਡੀਗੜ੍ਹ, 11 ਨਵੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਆਪ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ...
ਅਜੀਤ ਡੈਸਕ
11-11-2026