ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਪੱਤਰ ਲਿਖ ਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਅਤੇ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਦੀ ਦਾਦੀ ਜੀ ਮਾਤਾ ਚਰਨ ਕੌਰ ਦਾ ਪਿਛਲੀਂ 8 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਹੋਇਆ ਤੇ ਅੰਤਿਮ ਰਸਮਾਂ ਵੀ ਅਜੇ ਬਾਕੀ ਹਨ। ਸਮੁੱਚਾ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਜੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਸਕਣ। ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਇਹ ਪਰਿਵਾਰ ਲਈ ਬਹੁਤ ਹੀ ਭਾਵਨਾਤਮਿਕ ਤੇ ਧਾਰਮਿਕ ਮਹੱਤਵ ਵਾਲਾ ਮੌਕਾ ਹੈ। ਸਿੱਖ ਪ੍ਰੰਪਰਾਵਾਂ ਅਨੁਸਾਰ ਸਸਕਾਰ ਸਮੇਂ ਪੋਤੇ ਦੀ ਮੌਜੂਦਗੀ ਅਤੇ ਅੰਤਿਮ ਰਸਮਾਂ ਵਿਚ ਉਸਦੀ ਸ਼ਮੂਲੀਅਤ ਬਹੁਤ ਮਹੱਤਵ ਰੱਖਦੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਗੈਰ ਮੌਜੂਦਗੀ ਕਾਰਨ ਪਰਿਵਾਰ ਬਹੁਤ ਮਾਨਸਿਕ ਪੀੜਾਂ ਵਿਚੋਂ ਗੁਜਰ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ...
ਅਜੀਤ ਡੈਸਕ
11-11-2026