ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚ ਗਏ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਜ ਸ਼ਾਮ ਹੋਣ ਜਾ ਰਹੀ ਪੀ.ਏ.ਸੀ. ਦੀ ਬੈਠਕ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਦੂਜੀ ਸੂਚੀ ਜਾਰੀ ਹੋ ਸਕਦੀ ਹੈ। ਪੀ.ਏ.ਸੀ. ਦੀ ਬੈਠਕ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਅੱਜ ਸ਼ਾਮ 4 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ , ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸ਼ਾਮਿਲ ਹੋਣਗੇ।
ਤਾਜ਼ਾ ਖ਼ਬਰਾਂ
Free
ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚ ਗਏ ਹਨ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਜ ਸ਼ਾਮ ਹੋਣ ਜਾ...
ਅਜੀਤ ਡੈਸਕ
12-11-2026