ਨਡਾਲਾ/ਭੁਲੱਥ, 12 ਨਵੰਬਰ (ਰਘਬਿੰਦਰ ਸਿੰਘ/ ਮਨਜੀਤ ਸਿੰਘ ਰਤਨ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।
ਪਾਰਟੀ ਵਲੋਂ ਜਾਰੀ ਸੂਚੀ ਵਿਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ। ਇਸ ਐਲਾਨ ਨਾਲ ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।