13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਬੀਰ ਸਿੰਘ ਬਾਦਲ ਪਹੁੰਚੇ ਰਾਏਕੋਟ ਦੇ ਪਿੰਡ ਨੱਥੋਵਾਲ

ਜਗਰਾਉਂ, (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਏਕੋਟ ਵਿਧਾਨ ਸਭਾ ਹਲਕੇ ਦੇ ਚਰਚਿਤ ਪਿੰਡ ਨੱਥੋਵਾਲ ਪਹੁੰਚ ਗਏ ਹਨ। ਆਰਮੀ ਸੈਨਿਕਾਂ ਦੇ ਪਿੰਡ ਵਜੋਂ ਜਾਣੇ ਜਾਂਦੇ ਨੱਥੋਵਾਲ ਵਿਖੇ ਉਹ ਰੈਲੀ ਨੂੰ ਸੰਬੋਧਨ ਕਰਨਗੇ।

ਅਜੀਤ ਡੈਸਕ 13-11-2026

ਜਗਰਾਉਂ, (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਏਕੋਟ ਵਿਧਾਨ ਸਭਾ ਹਲਕੇ ਦੇ ਚਰਚਿਤ ਪਿੰਡ ਨੱਥੋਵਾਲ ਪਹੁੰਚ ਗਏ ਹਨ। ਆਰਮੀ ਸੈਨਿਕਾਂ ਦੇ ਪਿੰਡ ਵਜੋਂ ਜਾਣੇ ਜਾਂਦੇ ਨੱਥੋਵਾਲ ਵਿਖੇ ਉਹ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਰੈਲੀ ਦੌਰਾਨ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਰਾਏਕੋਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦਾ ਰਸਮੀ ਐਲਾਨ ਵੀ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹੋਣ ਵਾਲੀ ਇਹ ਸ਼ਮੂਲੀਅਤ ਅਤੇ ਨਿਯੁਕਤੀ ਰਾਏਕੋਟ ਹਲਕੇ ਵਿਚ ਅਕਾਲੀ ਦਲ ਦੀਆਂ ਅਗਾਮੀ ਸਿਆਸੀ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨੀ ਜਾ ਰਹੀ ਹੈ

ਪਿਛਲੀ ਖ਼ਬਰ ਪ੍ਰਭਦੀਪ ਸਿੰਘ ਨੱਥੋਵਾਲ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਐਲਾਨੇ ਅਗਲੀ ਖ਼ਬਰ ਅਸੀਂ ਮੁਲਾਜ਼ਮ ਹਾਂ ਮੁਲਜਮ ਨਹੀਂ -NHM ਕਰਮਚਾਰੀਆਂ ਵਲੋ ਅਣਮਿੱਥੇ ਸਮੇਂ ਲਈ ਹੜਤਾਲ