ਨਡਾਲਾ/ ਕਪੂਰਥਲਾ,14 ਨਵੰਬਰ (ਰਘਬਿੰਦਰ ਸਿੰਘ)- ਨਡਾਲਾ ਸੜਕ ’ਤੇ ਸਥਿਤ ਇਕ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮਿੱਟੀ ਨਾਲ ਲੱਦੇ ਇਕ ਟਿੱਪਰ ਨੇ ਸੜਕ ’ਤੇ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਹੈਬਤਪੁਰ, ਥਾਣਾ ਢਿੱਲਵਾਂ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।