ਫਿਰੋਜ਼ਪੁਰ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਸਕਿੱਲ ਡਿਵੈਲਪਮੈਂਟ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਡਿਗਰੀਆਂ ਹਾਸਲ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆ ਗਈਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੰਦ ਹੋਣ ਕਿਨਾਰੇ ਪਹੁੰਚੀ ਇਸ ਯੂਨੀਵਰਸਿਟੀ ਨੂੰ ਸਾਡੀ ਸਰਕਾਰ ਨੇ ਮੁੜ ਸੁਰਜੀਤ ਕੀਤਾ... ਸਾਡੇ ਸਿੱਖਿਆ ਸੁਧਾਰਾਂ ਸਦਕਾ ਹੀ ਐਤਕੀਂ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਪਾਸ ਕਰਕੇ ਇਤਿਹਾਸ ਰਚਿਆ ਹੈ...
ਸਾਡਾ ਸੁਪਨਾ ਹੈ ਕਿ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ (Job Providers) ਬਣਨ... ਤੁਸੀਂ ਬਸ ਮਿਹਨਤ ਕਰੋ, ਸਰਕਾਰ ਤੁਹਾਡੇ ਨਾਲ ਖੜ੍ਹੀ ਹੈ...