ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੂਡੈਂਟ ਵਿੰਗ ASAP ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਅਹੁਦਿਆਂ ’ਤੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਵਲੋਂ ਨਿਯੁਕਤ ਕੀਤੇ ਗਏ ਸਾਰੇ ਨਵੇਂ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਪਾਰਟੀ ਨੇ ਉਮੀਦ ਪ੍ਰਗਟਾਈ ਹੈ ਕਿ ਨਵੇਂ ਅਹੁਦੇਦਾਰ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।