14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚਿਤਕਾਰਾ ਯੂਨੀਵਰਸਿਟੀ ਦੀ ਬੀ.ਸੀ.ਏ. ਵਿਦਿਆਰਥਣ ਦੀ ਮੌਤ, ਪੁਲਿਸ ਵਲੋਂ ਜਾਂਚ ਸ਼ੁਰੂ

ਰਾਜਪੁਰਾ, 14 ਨਵੰਬਰ (ਅਮਰਜੀਤ ਸਿੰਘ ਪੰਨੂ)-ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਦੀ ਬੀ.ਸੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਪਛਾਣ ਅਨੇਕਾ ਮੈਦਾਨ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ...

ਅਜੀਤ ਡੈਸਕ 14-11-2026
ਰਾਜਪੁਰਾ, 14 ਨਵੰਬਰ (ਅਮਰਜੀਤ ਸਿੰਘ ਪੰਨੂ)-ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਦੀ ਬੀ.ਸੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਪਛਾਣ ਅਨੇਕਾ ਮੈਦਾਨ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
 
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
 
ਇਸ ਸਬੰਧੀ ਥਾਣਾ ਬਨੂੜ ਦੇ ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ 15 ਨਵੰਬਰ ਨੂੰ ਸਵੇਰੇ ਕਰੀਬ 10 ਵਜੇ ਕਰਵਾਇਆ ਜਾਵੇਗਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
ਅਗਲੀ ਖ਼ਬਰ ਜ਼ਹਿਰੀਲੀ ਦਵਾਈ ਪੀਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ