ਦਿੜ੍ਹਬਾ ਮੰਡੀ (ਸੰਗਰੂਰ), 15 ਨਵੰਬਰ (ਜਸਵੀਰ ਸਿੰਘ ਔਜਲਾ) - ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਪਿੰਡ ਛਾਹੜ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਜਥਾ ਰਵਾਨਾ ਹੋਇਆ। ਪਿੰਡ ਇਕਾਈ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਏ ਜਥੇ ਵਿਚ ਸ਼ਾਮਿਲ ਸੰਗਤਾਂ ਨੇ ਭਾਈ ਝੋਟਾ ਦੇ ਨਸ਼ਾ ਵਿਰੋਧੀ ਸੰਘਰਸ਼ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਲਈ ਛਾਹੜ ਤੋਂ ਬੀ.ਕੇ.ਯੂ. ਸਿੱਧੂਪੁਰ ਦਾ ਜਥਾ ਰਵਾਨਾ
ਦਿੜ੍ਹਬਾ ਮੰਡੀ (ਸੰਗਰੂਰ), 15 ਨਵੰਬਰ (ਜਸਵੀਰ ਸਿੰਘ ਔਜਲਾ) - ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਮਾਨਸਾ...
ਅਜੀਤ ਡੈਸਕ
15-11-2026