ਚੰਡੀਗੜ੍ਹ, 15 ਨਵੰਬਰ - ਇਥੋਪੀਆ ਤੋਂ ਅਫਰੀਦੀ ਦੀ ਹਵਾਲਗੀ 'ਤੇ ਇਕ ਵੱਡੀ ਕਾਰਵਾਈ ਵਿਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ, ਇਕ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 11 ਗੈਰ-ਕਾਨੂੰਨੀ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀ.ਜੀ.ਪੀ. ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਸਨ, ਜਿਨ੍ਹਾਂ ਵਿਚ ਜਬਰੀ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਿਲ ਹਨ। ਉਹ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਇਸ਼ਾਰੇ 'ਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿਚ ਵੀ ਕਥਿਤ ਤੌਰ 'ਤੇ ਸ਼ਾਮਿਲ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਵਿਚ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ।
ਪੂਰੀ ਤਰ੍ਹਾਂ ਪਿੱਛੇ ਅਤੇ ਅੱਗੇ ਸੰਬੰਧ ਸਥਾਪਤ ਕਰਨ, ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਵਿਸ਼ਾਲ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਤਾਜ਼ਾ ਖ਼ਬਰਾਂ
Free
ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਕਾਰਕੁੰਨ ਹਥਿਆਰਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ, 15 ਨਵੰਬਰ - ਇਥੋਪੀਆ ਤੋਂ ਅਫਰੀਦੀ ਦੀ ਹਵਾਲਗੀ 'ਤੇ ਇਕ ਵੱਡੀ ਕਾਰਵਾਈ ਵਿਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪੰਜਾਬ ਨੇ ਤਰਨਤਾਰਨ...
ਅਜੀਤ ਡੈਸਕ
15-11-2026