15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਚ ਚੱਲ ਰਹੇ ਭਾਈ ਪਰਵਿੰਦਰ ਸਿੰਘ ਝੋਟਾ...

ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਚ ਚੱਲ ਰਹੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਪਹੁੰਚ ਗਏ ਹਨ।ਸਮਾਗਮ ਚ ਸਿਆਸੀ ਆਗੂਆਂ ਚੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ,ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ,ਭਾਜਪਾ ਦੇ ਜਗਦੀਪ ਸਿੰਘ ਨਕਈ ਅਤੇ ਕਮਿਊਨਿਸਟ ਪਾਰਟੀ ਦੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਪੁੱਜ ਚੁੱਕੇ ਹਨ।

ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਪੁੱਜੇ ਦਮਦਮਾ ਸਾਹਿਬ, ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਕਾਂਗਰਸ ਨੇ ਨਸ਼ਾ-ਵਿਰੋਧੀ ਮੈਰਾਥਨ ਦੇ ਨਾਲ ਕੀਤੀ 'ਨਸ਼ੇ ਛੱਡੋ, ਭਾਰਤ ਜੋੜੋ' ਮੁਹਿੰਮ ਦੀ ਸ਼ੁਰੂਆਤ