ਅੰਮ੍ਰਿਤਸਰ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਬੱਸ ਹਾਦਸੇ ਦੇ ਪੀੜਤਾਂ ਨੂੰ ਮਿਲੇ। ਉਨ੍ਹਾਂ ਹਸਪਤਾਲ ਜਾ ਕੇ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਕਲ ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।
ਇਸ ਮੌਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨੋਟਿਸ 'ਤੇ ਉਨ੍ਹਾਂ ਕਿਹਾ ਕਿ ਇਹ ਇਕ ਹਾਦਸਾ ਹੈ। ਪ੍ਰਬੰਧਾਂ ਨਾਲ ਇਸ ਦਾ ਕੋਈ ਲੈਣਾ ਦੇਣਾ ਨਹੀਂ। ਪ੍ਰਬੰਧ ਬਿਲਕੁਲ ਠੀਕ ਹਨ। 7 ਲੱਖ ਤੋਂ ਵੱਧ ਸ਼ਰਧਾਲੂ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕ ਚੁੱਕੇ ਹਨ।