ਦੇਹਰਾਦੂਨ, 15 ਨਵੰਬਰ - ਸ੍ਰੀ ਬਦਰੀਨਾਥ ਧਾਮ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਦੌਰਾਨ, ਅੱਜ ਧਾਮ ਵਿਚ ਭਾਰੀ ਬਰਫ਼ਬਾਰੀ ਹੋਈ, ਜਿਸ ਕਾਰਨ ਪੂਰੇ ਖੇਤਰ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਪ੍ਰਬੰਧਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।