15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਈ ਵਾਪਸੀ

ਬੇਗੋਵਾਲ (ਕਪੂਰਥਲਾ), 15 ਨਵੰਬਰ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਿਚ...

ਅਜੀਤ ਡੈਸਕ 15-11-2026

ਬੇਗੋਵਾਲ (ਕਪੂਰਥਲਾ), 15 ਨਵੰਬਰ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਵਾਪਸੀ ਹੋ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪਹਿਲਾਂ ਵਾਂਗ ਪੂਰਾ ਸਤਿਕਾਰ ਦਵਾਉਣ ਦਾ ਭਰੋਸਾ ਦਵਾਇਆ।

ਉਨ੍ਹਾਂ ਭੁਲੱਥ ਹਲਕੇ ਦੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਐਮ. ਐਲ. ਏ. ਬਣਾਉਣ ਤੇ ਅਕਾਲੀ ਦਲ (ਬ) ਦੀ ਸਰਕਾਰ ਬਣਨ ਤੇ ਹਲਕੇ ਭੁਲੱਥ ਦਾ ਸਰਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸਾਬਕਾ ਐਮ. ਐੱਲ. ਏ. ਤੇ ਅਕਾਲੀ ਦਲ (ਬ) ਨਾਲ ਸੰਬੰਧਿਤ ਹੋਰ ਕਈ ਪ੍ਰਮੁੱਖ ਸ਼ਖਸ਼ੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਅਗਲੀ ਖ਼ਬਰ ਉੱਤਰਾਖੰਡ - ਬਦਰੀਨਾਥ ਧਾਮ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ