15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, 16 ਨਵੰਬਰ ਨੂੰ ਰਾਖਵੀਂ ਛੁੱਟੀ ਦਾ ਐਲਾਨ

ਚੰਡੀਗੜ੍ਹ- ਛੱਠ ਪੂਜਾ ਦੇ ਤਿਉਹਾਰ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵਲੋਂ 16 ਨਵੰਬਰ 2026 (ਸੋਮਵਾਰ) ਨੂੰ ਛੱਠ ਪੂਜਾ ਦੇ ਮੌਕੇ 'ਤੇ ਰਾਖਵੀਂ ਛੁੱਟੀ (Restricted Holiday) ਐਲਾਨੀ ਗਈ ਹੈ। ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ...

ਅਜੀਤ ਡੈਸਕ 15-11-2026
ਚੰਡੀਗੜ੍ਹ- ਛੱਠ ਪੂਜਾ ਦੇ ਤਿਉਹਾਰ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵਲੋਂ 16 ਨਵੰਬਰ 2026 (ਸੋਮਵਾਰ) ਨੂੰ ਛੱਠ ਪੂਜਾ ਦੇ ਮੌਕੇ 'ਤੇ ਰਾਖਵੀਂ ਛੁੱਟੀ (Restricted Holiday) ਐਲਾਨੀ ਗਈ ਹੈ। ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਗ੍ਰਹਿ ਵਿਭਾਗ ਨੇ 30 ਦਸੰਬਰ 2025 ਨੂੰ ਜਾਰੀ ਕੀਤੇ ਗਏ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ ਵਿਚ ਅੰਸ਼ਕ ਸੋਧ ਕਰਦਿਆਂ ਇਹ ਨਵਾਂ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ (IAS) ਵਲੋਂ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਮੁਤਾਬਕ ਇਹ ਰਾਖਵੀਂ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ’ਤੇ ਲਾਗੂ ਹੋਵੇਗੀ।

ਹਾਲਾਂਕਿ ਰਾਖਵੀਂ ਛੁੱਟੀ ਹੋਣ ਕਾਰਨ ਸਰਕਾਰੀ ਦਫ਼ਤਰ ਆਮ ਵਾਂਗ ਖੁੱਲ੍ਹੇ ਰਹਿਣਗੇ। ਛੱਠ ਪੂਜਾ ਮਨਾਉਣ ਵਾਲੇ ਕਰਮਚਾਰੀ ਆਪਣੇ ਹੱਕ ਵਿਚ ਉਪਲਬਧ ਰਾਖਵੀਂ ਛੁੱਟੀ ਦੀ ਵਰਤੋਂ ਕਰ ਸਕਣਗੇ।

ਇਸ ਫੈਸਲੇ ਨਾਲ ਛੱਠ ਪੂਜਾ ਦਾ ਤਿਉਹਾਰ ਮਨਾਉਣ ਵਾਲੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨੂੰ ਧਾਰਮਿਕ ਰਸਮਾਂ ਨਿਭਾਉਣ ਲਈ ਸਹੂਲਤ ਮਿਲੇਗੀ।

 
ਪਿਛਲੀ ਖ਼ਬਰ ਸੰਸਦ ਦਾ ਸਰਦ ਰੁੱਤ ਇਜਲਾਸ ਦਸੰਬਰ ਦੇ ਪਹਿਲੇ ਹਫ਼ਤੇ ਸੰਭਵ ਅਗਲੀ ਖ਼ਬਰ ਮਾਛੀਵਾੜਾ-ਕੁਹਾੜਾ ਰੋਡ ’ਤੇ ਬੇਕਾਬੂ ਬੱਸ ਨੇ ਨੌਜਵਾਨਾਂ ਨੂੰ ਮਾਰੀ ਟੱਕਰ, ਇਕ ਜ਼ਖਮੀ ਹਾਲਤ ’ਚ ਹਸਪਤਾਲ ਦਾਖਲ