15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫਾਜ਼ਿਲਕਾ ਸੜਕ ਹਾਦਸਾ: ਵਿਧਾਇਕ ਗੋਲਡੀ ਕੰਬੋਜ ਨੇ ਹਸਪਤਾਲ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ, ਜ਼ਖ਼ਮੀਆਂ ਦਾ ਜਾਣਿਆ ਹਾਲ

ਫਾਜ਼ਿਲਕਾ, 15 ਨਵੰਬਰ (ਬਲਜੀਤ ਸਿੰਘ)- ਫਾਜ਼ਿਲਕਾ-ਜਲਾਲਾਬਾਦ ਰੋਡ ’ਤੇ ਪਿੰਡ ਥੇਹ ਕਲੰਦਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ ਅੱਠ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਫਰੀਦਕੋਟ ਰੈਫਰ ਕੀਤਾ ਗਿਆ ...

ਅਜੀਤ ਡੈਸਕ 15-11-2026

ਫਾਜ਼ਿਲਕਾ, 15 ਨਵੰਬਰ (ਬਲਜੀਤ ਸਿੰਘ)- ਫਾਜ਼ਿਲਕਾ-ਜਲਾਲਾਬਾਦ ਰੋਡ ’ਤੇ ਪਿੰਡ ਥੇਹ ਕਲੰਦਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ ਅੱਠ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਫਰੀਦਕੋਟ ਰੈਫਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਕਰੂਜ਼ਰ ਗੱਡੀ ਵਿਚ ਸਵਾਰ ਪਰਿਵਾਰ ਜਲਾਲਾਬਾਦ ਹਲਕੇ ਦੇ ਪਿੰਡ ਟਿਵਾਣਾ ਕਲਾਂ ਦਾ ਰਹਿਣ ਵਾਲਾ ਸੀ। ਪਰਿਵਾਰ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਗਿਆ ਸੀ। ਵਿਆਹ ਤੋਂ ਵਾਪਸ ਪਰਤਦੇ ਸਮੇਂ ਪਿੰਡ ਥੇਹ ਕਲੰਦਰ ਨੇੜੇ ਉਨ੍ਹਾਂ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ ਵਿਚ ਪਾ ਦਿੱਤਾ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਫਾਜ਼ਿਲਕਾ ਦੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਹਸਪਤਾਲ ਵਿਚ ਦਾਖ਼ਲ ਜ਼ਖ਼ਮੀਆਂ ਦਾ ਹਾਲ-ਚਾਲ ਵੀ ਜਾਣਿਆ।

ਇਸ ਮੌਕੇ ਵਿਧਾਇਕ ਨੇ ਹਸਪਤਾਲ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦੇ ਇਲਾਜ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਫਰੀਦਕੋਟ ਰੈਫਰ ਕੀਤੇ ਗਏ ਗੰਭੀਰ ਜ਼ਖ਼ਮੀਆਂ ਦੇ ਇਲਾਜ ਸਬੰਧੀ ਉੱਥੋਂ ਦੇ ਡਾਕਟਰਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਲਈ ਕਿਹਾ।

ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਵਿਧਾਇਕ ਗੋਲਡੀ ਕੰਬੋਜ ਨੇ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਪਿਛਲੀ ਖ਼ਬਰ ਅਮਰੀਕਾ ਨੇ ਯੂਕਰੇਨ ਦੀ ਨਾਟੋ ਮੈਂਬਰਸ਼ਿਪ ਦੇ ਬਦਲੇ ਡੋਨਬਾਸ ਤੋਂ ਫ਼ੌਜਾਂ ਵਾਪਸ ਬੁਲਾਉਣ ਦਾ ਪ੍ਰਸਤਾਵ ਰੱਖਿਆ-ਜ਼ੇਲੇਂਸਕੀ ਅਗਲੀ ਖ਼ਬਰ ਨਕਸਲਵਾਦ ਖ਼ਤਮ ਹੋਣ ਮਗਰੋਂ ਹੁਣ ‘ਦਿਮਾਗੀ ਨਕਸਲੀਆਂ’ ਤੋਂ ਸੁਚੇਤ ਰਹਿਣ ਦੀ ਲੋੜ-ਨਿਤਿਨ ਨਬੀਨ