15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂਹਰਸਹਾਏ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ

ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ। 13 ਤੋਂ 15 ਨਵੰਬਰ ਤੱਕ ਚੱਲੇ ਇਸ ਸਮਾਗਮ ਵਿਚ ਅੰਤਿਮ ਦਿਨ ਵੀ ਇਲਾਕੇ ਭਰ ਤੋਂ...

ਅਜੀਤ ਡੈਸਕ 15-11-2026
ਅੰਤਿਮ ਦਿਨ ਭਾਈ ਸਰਬਜੀਤ ਸਿੰਘ ਯੂ.ਐਸ.ਏ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ, ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ

ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ। 13 ਤੋਂ 15 ਨਵੰਬਰ ਤੱਕ ਚੱਲੇ ਇਸ ਸਮਾਗਮ ਵਿਚ ਅੰਤਿਮ ਦਿਨ ਵੀ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ।

ਇਹ ਸਮਾਗਮ ਬਸਤੀ ਗੁਰੂ ਗੋਬਿੰਦ ਸਿੰਘ, ਨਿਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮੂਹ ਗੁਰੂ ਘਰ ਕਮੇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕੁਟੀ ਰੋਡ, ਵਾਟਰ ਬਾਕਸ ਨੇੜੇ, ਮੰਡੀ ਗੁਰੂਹਰਸਹਾਏ ਵਿਖੇ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਗਿਆ।

ਸਮਾਗਮ ਦੇ ਅੰਤਿਮ ਦਿਨ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਸਰਬਜੀਤ ਸਿੰਘ ਯੂ.ਐਸ.ਏ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਇਮਾਨਦਾਰੀ ਨਾਲ ਕਿਰਤ ਕਰਨ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਰਬਜੀਤ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਤਿੰਨ ਦਿਨ ਚੱਲੇ ਇਸ ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਸਮਾਗਮ ਦੀ ਸਮਾਪਤੀ ਮੌਕੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਸੰਗਤਾਂ ਨੂੰ ਦੇਗ ਵਰਤਾਈ ਗਈ। ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਪੂਰੀ ਸ਼ਰਧਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।

ਅੰਤ ਵਿਚ ਪ੍ਰਬੰਧਕਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਸੰਸਥਾਵਾਂ, ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਹੈ।

 
ਪਿਛਲੀ ਖ਼ਬਰ ਵਾਨਖੇੜੇ ਸਟੇਡੀਅਮ ’ਚ ਹੋਣਗੇ ਮਹਿਲਾ ਪ੍ਰੀਮੀਅਰ ਲੀਗ ਦੇ ਮੁੰਬਈ ਪੜਾਅ ਦੇ ਮੈਚ ਅਗਲੀ ਖ਼ਬਰ ਫਿਲੌਰ ’ਚ ਛੱਠ ਪੂਜਾ ਦੌਰਾਨ ਵੱਡਾ ਹਾਦਸਾ: ਪਟਾਕਿਆਂ ਦੀ ਚੰਗਿਆੜੀ ਨਾਲ ਪਰਾਲੀ ਨੂੰ ਲੱਗੀ ਭਿਆਨਕ ਅੱਗ