15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬਾਬਾ ਜੀ ਦਾ...

ਅਜੀਤ ਡੈਸਕ 16-11-2026

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬਾਬਾ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਨਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਉਨ੍ਹਾਂ ਲਈ ਵੱਡੀ ਖ਼ੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਆਸ਼ੀਰਵਾਦ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਪ੍ਰਮਾਤਮਾ ਦੀ ਵਿਸ਼ੇਸ਼ ਮਿਹਰ ਅਤੇ ਸਭ ਤੋਂ ਵੱਡੀ ਬਖ਼ਸ਼ਿਸ਼ ਹੈ।

ਅਜਿਹੀਆਂ ਰੂਹਾਨੀ ਸ਼ਖ਼ਸੀਅਤਾਂ ਦੀ ਸੰਗਤ ਅਤੇ ਅਸ਼ੀਰਵਾਦ ਮਨ ਨੂੰ ਸਕੂਨ ਦੇਣ ਦੇ ਨਾਲ-ਨਾਲ ਜੀਵਨ ਵਿਚ ਨਿਮਰਤਾ, ਸੇਵਾ ਅਤੇ ਚੰਗੇ ਕਰਮਾਂ ਦੀ ਪ੍ਰੇਰਨਾ ਵੀ ਦਿੰਦੇ ਹਨ। ਬਾਬਾ ਜੀ ਦੀ ਸ਼ਖ਼ਸੀਅਤ ਸਾਦਗੀ, ਨਿਮਰਤਾ ਅਤੇ ਅਧਿਆਤਮਿਕਤਾ ਦਾ ਪ੍ਰਤੀਕ ਹੈ।

ਪਿਛਲੀ ਖ਼ਬਰ ਬਰਤਾਨੀਆ ਦੇ ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅਗਲੇ ਹਫ਼ਤੇ ਮੁੰਬਈ ਆਉਣਗੇ ਅਗਲੀ ਖ਼ਬਰ ਜਲੰਧਰ ਰੋਡ ’ਤੇ ਭਿਆਨਕ ਹਾਦਸਾ: ਰੈਸਟੋਰੈਂਟ ਮਾਲਕ ਦੀ ਮੌਤ, ਮੁਲਾਜ਼ਮ ਗੰਭੀਰ ਜ਼ਖ਼ਮੀ