16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਜੱਦੀ ਪਿੰਡ ਕ੍ਰਿਸ਼ਨਾ ਨਗਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਗੁਰਦਾਸਪੁਰ, 16 ਨਵੰਬਰ (ਰੋਹਿਤ ਗੁਪਤਾ)- ਪਠਾਨਕੋਟ ਦੇ ਸੁਜਾਨਪੁਰ ਥਾਣੇ ਵਿਚ ਵਾਇਰਲੈਸ ਆਪਰੇਟਰ ਦੇ ਤੌਰ ਤੇ ਗੁਰਦਾਸਪੁਰ ਦੇ ਰਹਿਣ ਵਾਲੇ...

ਅਜੀਤ ਡੈਸਕ 16-11-2026

ਗੁਰਦਾਸਪੁਰ, 16 ਨਵੰਬਰ (ਰੋਹਿਤ ਗੁਪਤਾ)- ਪਠਾਨਕੋਟ ਦੇ ਸੁਜਾਨਪੁਰ ਥਾਣੇ ਵਿਚ ਵਾਇਰਲੈਸ ਆਪਰੇਟਰ ਦੇ ਤੌਰ ਤੇ ਗੁਰਦਾਸਪੁਰ ਦੇ ਰਹਿਣ ਵਾਲੇ ਸ਼ਹੀਦ ਕਾਨਸਟੇਬਲ ਵਿਨੋਦ ਕੁਮਾਰ ਜਿਨ੍ਹਾਂ ਦੀ ਬੀਤੀ ਰਾਤ ਅਣਪਛਾਤਿਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਨੂੰ ਪੰਜਾਬ ਸਰਕਾਰ ਵਲੋਂ ਸ਼ਹੀਦ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਸ਼ਹੀਦ ਕਾਂਸਟੇਬਲ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਸ਼ਮਸ਼ਾਨ ਘਾਟ ਵਿਖੇ ਪਹੁੰਚੇ, ਜਿੱਥੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦੇਣ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ ਅਤੇ ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਸ਼ਹੀਦ ਦੀ ਅਰਥੀ ਨੂੰ ਕੰਧਾ ਦਿੱਤਾ ਗਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਉੱਥੇ ਹੀ ਅਧਿਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਵਾਦਾ ਵੀ ਕੀਤਾ। ਦੂਜੇ ਪਾਸੇ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿਚ ਇਸ ਘਟਨਾ ਦੀ ਜ਼ਿੰਮੇਵਾਰੀ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਤਹਿਰੀਕੇ ਤਾਲੀਬਾਨ ਵਲੋਂ ਲਈ ਗਈ ਹੈ। ਹਾਲਾਂਕਿ ਇਸ ਪੋਸਟ ਦੀ ਕਿਸੇ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ ਪਰ ਏ.ਡੀ.ਜੀ.ਪੀ. ਦਾ ਕਹਿਣਾ ਹੈ ਕਿ ਟੈਰਰ ਐਂਗਲ ਯਾਨੀ ਅੱਤਵਾਦੀ ਘਟਨਾ ਦੇ ਤੌਰ 'ਤੇ ਵੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਹਰ ਪੱਖ ਨੂੰ ਖੰਗਾਲਿਆ ਜਾ ਰਿਹਾ ਹੈ ।

ਇਸ ਮੌਕੇ ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਦੇਸ਼ ਵਿਰੋਧੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਰਹੱਦ ਪਾਰ ਬੈਠੀਆਂ ਕੁਝ ਤਾਕਤਾਂ ਵਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿਚ ਵੀ ਵਿਦੇਸ਼ੀ ਤਾਕਤਾਂ ਦੀ ਸ਼ਮੂਲੀਅਤ ਅਤੇ ਉਨ੍ਹਾਂ ਵਲੋਂ ਘਟਨਾ ਨੂੰ ਭੜਕਾਉਣ ਦੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੀਤਾ ਕਿ ਪੁਲਿਸ ਵਲੋਂ ਹਰ ਪਹਿਲੂ ਨੂੰ ਧਿਆਨ ਵਿਚ ਰੱਖਦਿਆਂ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਅਤੇ ਜਾਂਚ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਘਟਨਾ ਦੇ ਪਿੱਛੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਦੋਸ਼ੀਆਂ ਨੂੰ ਅਦਾਲਤ ਰਾਹੀਂ ਬਣਦੀ ਸਜ਼ਾ ਦਿਵਾਈ ਜਾ ਸਕੇ।ਪਰਿਵਾਰ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਪਰਿਵਾਰ ਲਈ ਵਿੱਤੀ ਸਹਾਇਤਾ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

ਜੋ ਜਲਦ ਹੀ ਪਰਿਵਾਰ ਨੂੰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਅੰਤ ਵਿਚ ਇਹ ਰਿਪੋਰਟ ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਦੇ ਵੀਡੀਓ ਬਿਆਨ 'ਤੇ ਆਧਾਰਿਤ ਹੈ, ਜਿਸ ਵਿਚ ਉਨ੍ਹਾਂ ਨੇ ਹੈਡ ਕਾਂਸਟੇਬਲ ਵਿਨੋਦ ਕੁਮਾਰ ਦੇ ਜੱਦੀ ਪਿੰਡ ਕ੍ਰਿਸ਼ਨਾ ਨਗਰ ਵਿਖੇ ਸਰਕਾਰੀ ਰਸਮਾਂ ਨਾਲ ਹੋਏ ਅੰਤਿਮ ਸੰਸਕਾਰ ਅਤੇ ਮਾਮਲੇ ਦੀ ਜਾਂਚ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ।

ਪਿਛਲੀ ਖ਼ਬਰ ਰਾਜਾਸਾਂਸੀ ਹਲਕੇ 'ਚ 'ਆਪ' ਦੇ ਰੋਡ ਮਾਰਚ ਨੂੰ ਮਿਲਿਆ ਭਾਰੀ ਉਤਸ਼ਾਹ, ਭੀਲੋਵਾਲ ਪੱਕਾ ਵਿਖੇ ਸੋਨੀਆ ਮਾਨ ਦਾ ਵਿਸ਼ੇਸ਼ ਸਨਮ... ਅਗਲੀ ਖ਼ਬਰ ਢਿਲਵਾਂ ਪੁਲਿਸ ਵਲੋਂ ਤਿੰਨ ਕਾਰ ਸਵਾਰ ਨਸ਼ੀਲੇ ਪਦਾਰਥਾਂ (ਆਈਸ) ਅਤੇ ਗੱਡੀ ਸਮੇਤ ਕਾਬੂ