16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੀਨੀਅਰ ਪੱਤਰਕਾਰ ਅਮਰਜੀਤ ਸਿੰਘ ਭਾਟੀਆ ਦਾ ਦੇਹਾਂਤ

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਪੱਤਰਕਾਰ ਅਤੇ ਸਪਤਾਹਿਕ ਦਲੇਰ ਖਾਲਸਾ ਦੇ ਸੰਪਾਦਕ ਅਮਰਜੀਤ...

ਅਜੀਤ ਡੈਸਕ 16-11-2026

ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਪੱਤਰਕਾਰ ਅਤੇ ਸਪਤਾਹਿਕ ਦਲੇਰ ਖਾਲਸਾ ਦੇ ਸੰਪਾਦਕ ਅਮਰਜੀਤ ਸਿੰਘ ਭਾਟੀਆ ਦਾ ਅੱਜ ਇੱਥੇ ਦੇਹਾਂਤ ਹੋ ਗਿਆ। ਉਹ ਕਰੀਬ 72 ਵਰਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੇਟੇ ਛੱਡ ਗਏ ਹਨ। ਉਨ੍ਹਾਂ ਦੇ ਬੇਟੇ ਮਨਪ੍ਰੀਤ ਸਿੰਘ ਜੱਸੀ ਤੋਂ ਪ੍ਰਾਪਤ ਸੂਚਨਾ ਅਨੁਸਾਰ ਸਵਰਗੀ ਅਮਰਜੀਤ ਸਿੰਘ ਭਾਟੀਆ ਦਾ ਅੰਤਿਮ ਸਸਕਾਰ ਕੱਲ 17 ਨਵੰਬਰ ਨੂੰ ਬਾਅਦ ਦੁਪਹਿਰ 2 ਵਜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

ਇਸੇ ਦੌਰਾਨ ਦੀ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਦੇ ਅਹੁਦੇਦਾਰਾਂ ਤੇ ਅੰਮ੍ਰਿਤਸਰ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਅਮਰਜੀਤ ਸਿੰਘ ਭਾਟੀਆ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਅਗਲੀ ਖ਼ਬਰ ਸਰੀ 'ਚ ਗੋਲੀਆਂ ਮਾਰ ਕੇ ਔਰਤ ਅਤੇ ਮਰਦ ਦਾ ਕਤਲ