17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

ਤਲਵੰਡੀ ਸਾਬੋ (ਬਠਿੰਡਾ), 17 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਪੰਜਾਬ ਵਿਚ ਜਵਾਨੀ ਸੰਭਾਲ ਸਾਈਕਲ ਯਾਤਰਾ ਕੱਢ ਰਹੇ ਕਾਂਗਰਸ ਦੇ ਸੰਸਦ ਮੈਂਬਰ...

ਅਜੀਤ ਡੈਸਕ 17-11-2026

ਤਲਵੰਡੀ ਸਾਬੋ (ਬਠਿੰਡਾ), 17 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਪੰਜਾਬ ਵਿਚ ਜਵਾਨੀ ਸੰਭਾਲ ਸਾਈਕਲ ਯਾਤਰਾ ਕੱਢ ਰਹੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਅੱਜ ਅੱਗੇ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਦੀਆਂ ਕਨਸੋਆਂ ਬਾਰੇ ਕਿਹਾ ਕਿ ਇਹ ਦੋਵੇਂ ਧਿਰਾਂ ਕਦੇ ਅਲੱਗ ਹੋਈਆਂ ਹੀ ਨਹੀਂ।ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਪਾਸ ਕਰਨ ਸਮੇਂ ਵੀ ਅਕਾਲੀ ਦਲ ਭਾਜਪਾ ਦੇ ਨਾਲ ਸੀ ਪਰ ਕਿਸਾਨ ਵਿਰੋਧ ਕਰਕੇ ਦਿਖਾਵੇ ਵਜੋਂ ਇਹ ਅਲੱਗ ਅਲੱਗ ਕੰਮ ਕਰ ਰਹੇ ਨੇ।ਚੰਨੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਜਲਦ ਟਿਕਟਾਂ ਦਾ ਐਲਾਨ ਕਰ ਦੇਵੇਗੀ।
ਓਧਰ ਚੰਨੀ ਦੇ ਦੌਰੇ ਸਮੇਂ ਸਥਾਨਕ ਕਾਂਗਰਸੀ ਆਗੂਆਂ ਅਤੇ ਵੱਡੀ ਪੱਧਰ 'ਤੇ ਵਰਕਰਾਂ ਵਲੋਂ ਸਮਾਗਮ ਤੋਂ ਦੂਰੀ ਬਣਾਉਣਾ ਚਰਚਾ ਦਾ ਵਿਸ਼ਾ ਬਣਿਆ ਰਿਹਾ ਜਦੋਂਕਿ ਇਸ ਮੌਕੇ ਸੁਖਦੇਵ ਸਿੰਘ ਚਹਿਲ,ਕ੍ਰਿਸ਼ਨ ਸਿੰਘ ਭਾਗੀਵਾਂਦਰ,ਗੁਰਜੰਟ ਸਿੰਘ ਕੁੱਤੀਵਾਲ ਅਤੇ ਗੁਰਾ ਸਿੰਘ ਤੁੰਗਵਾਲੀ ਦੋਵੇਂ ਸਾਬਕਾ ਵਿਧਾਇਕ,ਮਨਜੀਤ ਸਿੰਘ ਕੋਟਫੱਤਾ,ਮਰਹੂਮ ਖੁਸ਼ਬਾਜ ਸਿੰਘ ਜਟਾਨਾ ਦੀ ਟੀਮ ਦੇ ਕੁਝ ਆਗੂ ਮੌਜੂਦ ਨਜ਼ਰ ਆਏ।

ਪਿਛਲੀ ਖ਼ਬਰ ਨਿਊਜ਼ੀਲੈਂਡ ਦੌਰੇ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਦੀ ਹਾਕੀ ਟੀਮ ਵਲੋਂ ਭਾਰਤ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਅਗਲੀ ਖ਼ਬਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਧਿਆਨ ਵਿਚ ਲਿਆਵਾਂਗੇ, ਮੰਡੀਆਂ ਚ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਦਾ ਮੁੱਦਾ - ਜ...