17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਰਮਜ਼ ਐਕਟ ਅਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਵੱਡੀਆਂ ਬਰਾਮਦਗੀਆਂ ਹੋਈਆਂ- ਗੁਰਪ੍ਰੀਤ ਸਿੰਘ ਭੁੱਲਰ

ਜੰਡਿਆਲਾ ਗੁਰੂ, 17 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਅੱਜ ਸਵੇਰ ਤੋਂ ਜੰਡਿਆਲਾ ਗੁਰੂ...

ਅਜੀਤ ਡੈਸਕ 17-11-2026

ਜੰਡਿਆਲਾ ਗੁਰੂ, 17 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਅੱਜ ਸਵੇਰ ਤੋਂ ਜੰਡਿਆਲਾ ਗੁਰੂ ਵਿਚ ਸਪੈਸ਼ਲ ਅਪ੍ਰੇਸ਼ਨ ਚਲਾ ਕੇ ਆਰਮਜ਼ ਐਕਟ ਅਧੀਨ ਅਤੇ ਐਨ. ਡੀ. ਪੀ. ਐਸ. ਐਕਟ ਅਧੀਨ ਵੱਡੀਆਂ ਬਰਾਮਦਗੀ ਹੋਈਆਂ ਅਤੇ ਕਈ ਲੋਕਾਂ ਨੂੰ ਗਿਰਫ਼ਤਾਰ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰਡਰ ਰੇਂਜ ਦੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਵਿਰੁੱਧ ਚਲਾਇਆ ਚਲਾਈ ਜਾ ਰਹੀ ਮੁੰਹਿਮ ਨੂੰ ਕਾਫੀ ਸਫ਼ਲਤਾ ਮਿਲੀ ਹੈ ਅਤੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ 17 ਥਾਣਿਆਂ ਵਲੋਂ ਸਪੈਸ਼ਲ ਅਪ੍ਰੇਸ਼ਨ ਚਲਾਇਆ ਗਿਆ ਜਿਸ ਵਿਚ ਮਾੜੇ ਅਨਸਰਾਂ ਨੂੰ ਫੜਿਆ ਗਿਆ ਅਤੇ 75 ਦੇ ਲਗਭਗ ਲੋਕ ਗਿਰਫ਼ਤਾਰ ਕੀਤੇ ਗਏ ਅਤੇ ਆਰਮਜ਼ ਐਕਟ ਅਧੀਨ ਅਤੇ ਐਨ. ਡੀ. ਪੀ. ਐਸ. ਐਕਟ ਤਹਿਤ ਵੱਡੀਆਂ ਬਰਾਮਦਗੀਆਂ ਹੋਈਆਂ। ਉਨ੍ਹਾਂ  ਕਿਹਾ ਕਿ ਗੈਂਗਸਟਰਾਂ ਨੂੰ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰਹਾਂ ਵਚਨਬੱਧ ਹੈ ਅਤੇ ਲੋਕ ਬੇਫਿ਼ਕਰ ਹੋ ਕੇ ਆਪਣਾ ਕੰਮਕਾਰ ਕਰਨ। ਉਨ੍ਹਾਂ ਕਿਹਾ ਕਿ ਲੋਕ ਵੀ ਪੁਲਿਸ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਅਤੇ ਪੁਲਿਸ ਵਿਚ ਕੰਮ ਕਰਨ ਦੀ ਬਹੁਤ ਲਗਨ ਅਤੇ ਉਤਸ਼ਾਹ ਹੈ ਅਤੇ ਸਾਡੀ ਪੁਲਿਸ ਬਹੁਤ ਬਹਾਦਰ ਹੈ। ਇਸ ਮੌਕੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਕੰਵਲਪ੍ਰੀਤ ਸਿੰਘ ਚਾਹਲ, ਐੱਸ. ਪੀ. ਗਗਨਦੀਪ ਸਿੰਘ, ਬਲਜੀਤ ਸਿੰਘ ਡੀ. ਐਸ. ਪੀ. ਜੰਡਿਆਲਾ ਗੁਰੂ, ਯਾਦਵਿੰਦਰ ਸਿੰਘ ਡੀ. ਐਸ. ਪੀ., ਗੁਰਵਿੰਦਰ ਸਿੰਘ ਨਾਗਰਾ ਡੀ. ਐੱਸ. ਪੀ., ਇੰਸਪੈਕਟਰ ਅਮਨਦੀਪ ਸਿੰਘ ਅਤੇ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਹਰਪਾਲ ਸਿੰਘ ਹਾਜ਼ਰ ਸਨ ।

ਅਗਲੀ ਖ਼ਬਰ ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ ਦਾ ਤਬਾਦਲਾ, ਪ੍ਰੀਆ ਰਾਣੀ ਨੇ ਗੁਰੂਹਰਸਹਾਏ ਵਿਖੇ ਸੰਭਾਲਿਆ ਨਵਾਂ ਚਾਰਜ