17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਪੂਰਥਲਾ ’ਚ ਅਵਾਰਾ ਕੁੱਤਿਆਂ ਦਾ ਆਤੰਕ, ਦੁੱਧ ਲੈਣ ਜਾ ਰਹੇ ਬਜ਼ੁਰਗ ’ਤੇ ਕੀਤਾ ਹਮਲਾ

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸ਼ਹਿਰ ਦੇ ਮੁਹੱਲਾ ਕੇਸਰੀ ਬਾਗ ਵਿਖੇ ਅਵਾਰਾ ਕੁੱਤਿਆਂ ਵਲੋਂ ਇਕ ਬਜ਼ੁਰਗ ਵਿਅਕਤੀ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਉਸ ...

ਅਜੀਤ ਡੈਸਕ 17-11-2026
ਰਾਹਗੀਰਾਂ ਨੇ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਪਹੁੰਚਾਇਆ

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਸ਼ਹਿਰ ਦੇ ਮੁਹੱਲਾ ਕੇਸਰੀ ਬਾਗ ਵਿਖੇ ਅਵਾਰਾ ਕੁੱਤਿਆਂ ਵਲੋਂ ਇਕ ਬਜ਼ੁਰਗ ਵਿਅਕਤੀ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਬਜ਼ੁਰਗ ਵਿਅਕਤੀ ਦੁੱਧ ਲੈਣ ਲਈ ਜਾ ਰਿਹਾ ਸੀ।

ਇਸ ਸਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਬਲਦੇਵ ਸਿੰਘ ਸੰਘਾ ਪੁੱਤਰ ਹਰਚਰਨ ਸਿੰਘ ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁੱਧ ਲੈਣ ਲਈ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਅਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।

ਘਟਨਾ ਤੋਂ ਬਾਅਦ ਉੱਥੋਂ ਲੰਘ ਰਹੇ ਰਾਹਗੀਰਾਂ ਨੇ ਉਸ ਦੀ ਮਦਦ ਕੀਤੀ ਅਤੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ। ਹਸਪਤਾਲ ਵਿਚ ਡਿਊਟੀ ’ਤੇ ਤਾਇਨਾਤ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

 
ਅਗਲੀ ਖ਼ਬਰ ਮਨੀਲਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਮੁਲਾਕਾਤ