18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਿਨਾਂ ਸ਼ਰਤ ਸਮਰਥਨ ਦੇਣ ਲਈ ਸੁਖਬੀਰ ਸਿੰਘ ਬਾਦਲ ਨੇ ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ ਦਾ ਕੀਤਾ ਧੰਨਵਾਦ

ਕੁਹਾੜਾ (ਲੁਧਿਆਣਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 18-11-2026

ਕੁਹਾੜਾ (ਲੁਧਿਆਣਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੂਰਨ ਅਤੇ ਬਿਨਾਂ ਸ਼ਰਤ ਸਮਰਥਨ ਦੇਣ ਲਈ ਮੈਂ ਅਜਮੇਰ ਸਿੰਘ ਜੀ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੇ ਸਮੂਹ ਮੈਂਬਰਾਂ ਦਾ ਦਿਲੋਂ ਧੰਨਵਾਦੀ ਹਾਂ।
ਇਹ ਅਕਾਲੀ ਦਲ ਲਈ ਇਕ ਵੱਡਾ ਹੌਂਸਲਾ ਹੈ — ਜੋ ਕਿ ਇਕੋ-ਇਕ ਅਜਿਹੀ ਖੇਤਰੀ ਪਾਰਟੀ ਹੈ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦਾ ਮੰਗ-ਪੱਤਰ ਪ੍ਰਾਪਤ ਕਰਦੇ ਹੋਏ, ਮੈਂ ਲੱਖੋਵਾਲ ਸਾਹਿਬ ਅਤੇ ਯੂਨੀਅਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ 2027 ਵਿਚ ਸਰਕਾਰ ਬਣਨ 'ਤੇ, ਅਸੀਂ ਕਿਸਾਨ ਭਾਈਚਾਰੇ ਦੇ ਸਾਰੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ।

ਪਿਛਲੀ ਖ਼ਬਰ ਰੰਗ ਕਰਮੀ ਬਲਬੀਰ ਬੱਲੀ ਨੂੰ ਅੰਤਿਮ ਵਿਦਾਈ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਇਕ ਵਾਰ ਫਿਰ, ਵਿਦੇਸ਼ੀ ਧਰਤੀ 'ਤੇ ਭਾਰਤ ਦੀ ਤਸਵੀਰ ਨੂੰ ਖਰਾਬ ਕਰਨ ਦੀ ਕੀਤੀ ਹੈ ਕੋਸ਼ਿਸ਼ - ਅਨੁਰਾਗ...