19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਥਾਣਾ ਝਬਾਲ ਦੀ ਕੰਧ ਨਾਲ ਕੀਤੇ ਨਾਜਾਇਜ਼ ਕਬਜ਼ਿਆਂ ’ਤੇ ਪੁਲਿਸ ਦਾ ਚੱਲਿਆ ਪੀਲਾ ਪੰਜਾ

ਝਬਾਲ (ਤਰਨਤਾਰਨ), 19 ਨਵੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ...

ਅਜੀਤ ਡੈਸਕ 19-11-2026

ਝਬਾਲ (ਤਰਨਤਾਰਨ), 19 ਨਵੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਤਹਿਤ ਥਾਣੇ ਦੀ ਕੰਧ ਦੇ ਨਾਲ ਰੱਖੇ ਗਏ ਖੋਖਿਆਂ ਅਤੇ ਹੋਰ ਆਰਜ਼ੀ ਕਬਜ਼ਿਆਂ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਹਟਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੁਗਰਾਜ ਸਿੰਘ ਨੇ ਦੱਸਿਆ ਕਿ ਥਾਣੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਆਵਾਜਾਈ ਵਿਚ ਪੈ ਰਹੇ ਵਿਘਨ ਨੂੰ ਦੂਰ ਕਰਨ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਸਾਰੀ ਕਾਰਵਾਈ ਐੱਸ.ਐੱਸ.ਪੀ. ਦੇ ਹੁਕਮਾਂ ਅਨੁਸਾਰ ਅਮਲ ਵਿਚ ਲਿਆਂਦੀ ਜਾ ਰਹੀ ਹੈ, ਕਿਉਂਕਿ ਥਾਣੇ ਦੀ ਚਾਰਦੀਵਾਰੀ ਦੇ ਨਾਲ ਕੀਤੇ ਗਏ ਕਬਜ਼ਿਆਂ ਕਾਰਨ ਜਿੱਥੇ ਥਾਣੇ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਮੱਸਿਆ ਪੈਦਾ ਹੋ ਰਹੀ ਸੀ, ਉੱਥੇ ਹੀ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਪਿਛਲੀ ਖ਼ਬਰ ਅੰਮ੍ਰਿਤਸਰ ਏਅਰਪੋਰਟ ਰੋਡ ’ਤੇ ਗੰਦਗੀ ਦੇ ਛੱਪੜ ਨੇ ਖੋਲ੍ਹੀ ਪੋਲ ਅਗਲੀ ਖ਼ਬਰ ਐੱਨ.ਐੱਚ.ਐੱਮ. ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ