20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਰਾਲੀ ਸਾੜਨ ਨਾਲ ਹੋਏ ਧੂੰਏ ਕਾਰਨ ਵਾਪਰਿਆ ਦਰਦਨਾਕ ਹਾਦਸਾ, ਇਕ ਮਹਿਲਾ ਦੀ ਮੌਤ

ਦੋਰਾਹਾ, (ਲੁਧਿਆਣਾ), 20 ਨਵੰਬਰ (ਮਨਜੀਤ ਸਿੰਘ ਗਿੱਲ)- ਪੰਜਾਬ ਵਿਚ ਪਰਾਲੀ ਸਾੜਨ 'ਤੇ ਪਾਬੰਦੀ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਜਾਰੀ ਹਨ। ਇਸ ਲਾਪਰਵਾਹੀ ਕਾਰਨ ਦੋਰਾਹਾ ਦੇ ਨੇੜੇ ਜੈਪੁਰਾ ਪਿੰਡ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ।

ਅਜੀਤ ਡੈਸਕ 20-11-2026

ਦੋਰਾਹਾ, (ਲੁਧਿਆਣਾ), 20 ਨਵੰਬਰ (ਮਨਜੀਤ ਸਿੰਘ ਗਿੱਲ)- ਪੰਜਾਬ ਵਿਚ ਪਰਾਲੀ ਸਾੜਨ 'ਤੇ ਪਾਬੰਦੀ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਜਾਰੀ ਹਨ। ਇਸ ਲਾਪਰਵਾਹੀ ਕਾਰਨ ਦੋਰਾਹਾ ਦੇ ਨੇੜੇ ਜੈਪੁਰਾ ਪਿੰਡ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਪਰਾਲੀ ਸਾੜਨ ਦਾ ਸੰਘਣਾ ਧੂੰਆਂ ਸੜਕ 'ਤੇ ਫੈਲ ਗਿਆ, ਜਿਸ ਕਾਰਨ ਦੋ ਮੋਟਰਸਾਈਕਲ ਆਪਸ ਵਿਚ ਟਕਰਾ ਗਏ। ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਖੇਤ ਵਿਚ ਡਿੱਗ ਪਏ, ਜਿਥੇ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਤੀ ਗੰਭੀਰ ਰੂਪ ਵਿਚ ਝੁਲਸ ਗਿਆ।

 
ਪੁਲਿਸ ਜਾਣਕਾਰੀ ਅਨੁਸਾਰ ਸ਼ਾਹਪੁਰ ਪਿੰਡ ਦਾ ਰਹਿਣ ਵਾਲਾ ਨਗਿੰਦਰ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਪਾਇਲ ਦਾ ਰਹਿਣ ਵਾਲਾ ਜਸਪਾਲ ਸਿੰਘ ਆਪਣੀ ਪਤਨੀ ਸੁਰੇਂਦਰ ਕੌਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਦੋਂ ਦੋਵੇਂ ਮੋਟਰਸਾਈਕਲ ਜੈਪੁਰਾ ਪਿੰਡ ਪਹੁੰਚੇ, ਤਾਂ ਕਿਸਾਨ ਗੁਰਦੀਪ ਸਿੰਘ ਨੇ ਪਹਿਲਾਂ ਹੀ ਆਪਣੇ ਖੇਤ ਵਿਚ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ। ਇਸ ਕਾਰਨ ਸੜਕ 'ਤੇ ਧੂੰਏਂ ਦਾ ਸੰਘਣਾ ਬੱਦਲ ਬਣ ਗਿਆ, ਜਿਸ ਕਾਰਨ ਡਰਾਈਵਰ ਅੱਗੇ ਆ ਰਹੇ ਵਾਹਨਾਂ ਨੂੰ ਨਹੀਂ ਦੇਖ ਸਕੇ।
 
ਧੂੰਏਂ ਕਾਰਨ ਦੋਵੇਂ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਨਗਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਖੇਤ ਵਿਚ ਡਿੱਗ ਪਏ। ਅੱਗ ਨਾਲ ਮਨਜੀਤ ਕੌਰ ਬੁਰੀ ਤਰ੍ਹਾਂ ਸੜ ਗਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਨਗਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਦੋਰਾਹਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
 
ਜਸਪਾਲ ਸਿੰਘ ਅਤੇ ਉਸ ਦੀ ਪਤਨੀ ਸੁਰੇਂਦਰ ਕੌਰ, ਜੋ ਦੂਜੇ ਮੋਟਰਸਾਈਕਲ 'ਤੇ ਸਵਾਰ ਸਨ, ਨੂੰ ਵੀ ਹਾਦਸੇ ਵਿਚ ਗੰਭੀਰ ਸੱਟਾਂ ਲੱਗੀਆਂ। ਦੋਵਾਂ ਨੂੰ ਦੋਰਾਹਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
 
ਡੀ.ਐਸ.ਪੀ. ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਖੇਤ ਦੇ ਮਾਲਕ ਗੁਰਦੀਪ ਸਿੰਘ ਵਿਰੁੱਧ ਕਾਰਵਾਈ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੰਭੀਰ ਹਾਦਸਾ ਖੇਤ ਵਿਚ ਪਰਾਲੀ ਸਾੜਨ ਕਾਰਨ ਸੜਕ 'ਤੇ ਫੈਲੇ ਧੂੰਏਂ ਕਾਰਨ ਹੋਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਗਲੀ ਖ਼ਬਰ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ