20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਲਟੀ ਸਕੂਲ ਵੈਨ

ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਨਿੱਜੀ ਸਕੂਲ ਦੀ ਵੈਨ ਵਿਚ ਇਕ ਤੇਜ਼ ਰਫ਼ਤਾਰ ਕਾਰ ਵੱਜਣ ਕਾਰਨ ਵੈਨ ਪਲਟ ਗਈ ਤੇ ਸਵਾਰ ਤਿੰਨ ਬੱਚੇ ਜ਼ਖ਼ਮੀ ਹੋ ਗਏ।

ਅਜੀਤ ਡੈਸਕ 20-11-2026

ਬਟਾਲਾ, 20 ਨਵੰਬਰ (ਹਰਦੇਵ ਸਿੰਘ ਸੰਧੂ)- ਅੱਜ ਸਵੇਰੇ ਨਿੱਜੀ ਸਕੂਲ ਦੀ ਵੈਨ ਵਿਚ ਇਕ ਤੇਜ਼ ਰਫ਼ਤਾਰ ਕਾਰ ਵੱਜਣ ਕਾਰਨ ਵੈਨ ਪਲਟ ਗਈ ਤੇ ਸਵਾਰ ਤਿੰਨ ਬੱਚੇ ਜ਼ਖ਼ਮੀ ਹੋ ਗਏ। ਮੌਕੇ 'ਤੇ ਪਹੁੰਚੇ ਏ.ਐਸ.ਆਈ. ਬਿਕਰਮ ਸਿੰਘ ਨੇ ਦੱਸਿਆ ਕਿ ਇਕ ਸਕੂਲ ਵੈਨ ਬਟਾਲਾ ਨਜ਼ਦੀਕ ਮਰੂਤੀ ਕਾਰ ਏਜੰਸੀ ਕੋਲ ਪਿੰਡ ਬੱਲ ਵੱਲ ਨੂੰ ਮੁੜ ਰਹੀ ਸੀ ਕਿ ਅੰਮ੍ਰਿਤਸਰ ਵਾਲੇ ਪਾਸਿਓਂ ਇਕ ਤੇਜ਼ ਰਫ਼ਤਾਰ ਕਾਰ ਸਕੂਲ ਵੈਨ ਨਾਲ ਟਕਰਾ ਗਈ, ਜਿਸ ਕਾਰਨ ਸਕੂਲ ਵੈਨ ਪਲਟ ਗਈ ਅਤੇ ਵੈਨ ਵਿਚ ਸਵਾਰ ਤਿੰਨ ਸਕੂਲੀ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਪੁਲਿਸ ਜਾਂਚ ਕਰ ਰਹੀ ਹੈ।

ਅਗਲੀ ਖ਼ਬਰ ਜਲੰਧਰ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪਰਗਟ ਸਿੰਘ ਨਾਲ ਕੀਤੀ ਮੁਲਾਕਾਤ