20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਰ.ਸੀ.ਐਫ. ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ ਸਕੂਟਰੀ ਸਵਾਰ ਔਰਤ ਨੂੰ ਮਾਰੀ ਟੱਕਰ, ਇਲਾਜ ਦੌਰਾਨ ਮੌਤ

ਕਪੂਰਥਲਾ, 20 ਨਵੰਬਰ (ਅਮਨਜੋਤ ਸਿੰਘ ਵਾਲੀਆ)- ਰੇਲ ਕੋਚ ਫ਼ੈਕਟਰੀ (ਆਰ.ਸੀ.ਐਫ.) ਦੇ ਗੇਟ ਨੰਬਰ-2 ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਪੁੱਤਰੀ ਬਹਾਦਰ ਸਿੰਘ, ਵਾਸੀ ਰੇਲ ਕੋਚ ....

ਅਜੀਤ ਡੈਸਕ 20-11-2026
ਕਪੂਰਥਲਾ, 20 ਨਵੰਬਰ (ਅਮਨਜੋਤ ਸਿੰਘ ਵਾਲੀਆ)- ਰੇਲ ਕੋਚ ਫ਼ੈਕਟਰੀ (ਆਰ.ਸੀ.ਐਫ.) ਦੇ ਗੇਟ ਨੰਬਰ-2 ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਪੁੱਤਰੀ ਬਹਾਦਰ ਸਿੰਘ, ਵਾਸੀ ਰੇਲ ਕੋਚ ਫ਼ੈਕਟਰੀ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਪਰਮਜੀਤ ਕੌਰ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਕਪੂਰਥਲਾ ਵੱਲ ਆ ਰਹੀ ਸੀ। ਜਦੋਂ ਉਹ ਆਰ.ਸੀ.ਐਫ. ਦੇ ਗੇਟ ਨੰਬਰ-2 ਨੇੜੇ ਪਹੁੰਚੀ ਤਾਂ ਸੁਲਤਾਨਪੁਰ ਲੋਧੀ ਵਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।

ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕਾ ਦੀ ਲਾਸ਼ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 
ਪਿਛਲੀ ਖ਼ਬਰ ਗੁਰੂਹਰਸਹਾਏ ਤੋਂ ‘ਆਪ’ ਦੀ ਟਿਕਟ ਲਈ ਐਡਵੋਕੇਟ ਗੁਰਜੀਤ ਭੁੱਲਰ ਦੇ ਹੱਕ ’ਚ ਉੱਠੀ ਆਵਾਜ਼, ਵਕੀਲ ਭਾਈਚਾਰੇ ਨੇ ਸਮਰਥਨ ਦਾ ਕ... ਅਗਲੀ ਖ਼ਬਰ ਅਣਪਛਾਤੇ ਨੌਜਵਾਨ ਸਾਬਕਾ ਸਰਪੰਚ ਨੂੰ ਘੇਰ ਕੇ ਉਸ ਦੀ ਫਾਰਚੂਨਰ ਗੱਡੀ ਖੋਹ ਕੇ ਫ਼ਰਾਰ