20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂਹਰਸਹਾਏ ਤੋਂ ‘ਆਪ’ ਦੀ ਟਿਕਟ ਲਈ ਐਡਵੋਕੇਟ ਗੁਰਜੀਤ ਭੁੱਲਰ ਦੇ ਹੱਕ ’ਚ ਉੱਠੀ ਆਵਾਜ਼, ਵਕੀਲ ਭਾਈਚਾਰੇ ਨੇ ਸਮਰਥਨ ਦਾ ਕੀਤਾ ਐਲਾਨ

ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਗੁਰਜੀਤ ਭੁੱਲਰ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਣ ਦੀ ਮੰਗ ਉੱਠਣ ਲੱਗੀ...

ਅਜੀਤ ਡੈਸਕ 20-11-2026
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਗੁਰਜੀਤ ਭੁੱਲਰ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਣ ਦੀ ਮੰਗ ਉੱਠਣ ਲੱਗੀ ਹੈ। ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਪ੍ਰਧਾਨ ਐਡਵੋਕੇਟ ਸੁਖਚੈਨ ਸਿੰਘ ਸੋਢੀ, ਸੈਕਟਰੀ ਐਡਵੋਕੇਟ ਹਰੀਸ਼ ਧਿੰਗੜਾ ਸਮੇਤ ਸਮੂਹ ਵਕੀਲ ਭਾਈਚਾਰੇ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਜਾਣਕਾਰੀ ਅਨੁਸਾਰ ਐਡਵੋਕੇਟ ਗੁਰਜੀਤ ਭੁੱਲਰ ਨੇ ਅੱਜ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਪਹੁੰਚ ਕੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਕੀਲਾਂ ਨਾਲ ਵੱਖ-ਵੱਖ ਮੁੱਦਿਆਂ, ਹਲਕੇ ਦੀਆਂ ਸਮੱਸਿਆਵਾਂ ਅਤੇ ਮੌਜੂਦਾ ਸਿਆਸੀ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਚੈਨ ਸਿੰਘ ਸੋਢੀ, ਸੈਕਟਰੀ ਐਡਵੋਕੇਟ ਹਰੀਸ਼ ਧਿੰਗੜਾ ਅਤੇ ਹੋਰ ਵਕੀਲਾਂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਗੁਰਜੀਤ ਭੁੱਲਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੁਰੂਹਰਸਹਾਏ ਹਲਕੇ ਤੋਂ ਉਮੀਦਵਾਰ ਐਲਾਨਿਆ ਜਾਂਦਾ ਹੈ ਤਾਂ ਸਮੂਹ ਵਕੀਲ ਭਾਈਚਾਰਾ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਵੇਗਾ।

ਵਕੀਲ ਭਾਈਚਾਰੇ ਨੇ ‘ਆਪ’ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਐਡਵੋਕੇਟ ਗੁਰਜੀਤ ਭੁੱਲਰ ਦੀਆਂ ਸੇਵਾਵਾਂ ਅਤੇ ਹਲਕੇ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਟਿਕਟ ਮਿਲਣ ਦੀ ਸੂਰਤ ਵਿਚ ਉਹ ਉਨ੍ਹਾਂ ਦੇ ਹੱਕ ਵਿਚ ਡਟ ਕੇ ਚੋਣ ਪ੍ਰਚਾਰ ਕਰਨਗੇ ਅਤੇ ਜਿੱਤ ਯਕੀਨੀ ਬਣਾਉਣ ਲਈ ਪੂਰਾ ਯੋਗਦਾਨ ਪਾਉਣਗੇ।

ਇਸ ਮੌਕੇ ਐਡਵੋਕੇਟ ਗੁਰਜੀਤ ਭੁੱਲਰ ਨੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵਕੀਲ ਭਾਈਚਾਰੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੁਲਾਕਾਤ ਅਤੇ ਸਮਰਥਨ ਦੇ ਐਲਾਨ ਤੋਂ ਬਾਅਦ ਗੁਰੂਹਰਸਹਾਏ ਹਲਕੇ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ।

 
ਪਿਛਲੀ ਖ਼ਬਰ ਰਾਜਨਬੀਰ ਅਟਵਾਲ ਸਰਬਸੰਮਤੀ ਨਾਲ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਬਲਾਕ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਆਰ.ਸੀ.ਐਫ. ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ ਸਕੂਟਰੀ ਸਵਾਰ ਔਰਤ ਨੂੰ ਮਾਰੀ ਟੱਕਰ, ਇਲਾਜ ਦੌਰਾਨ ਮੌਤ