ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)-ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ 'ਚ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੀ ਹੋਈ ਚੋਣ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਨਵੇਂ ਜਨਰਲ ਸਕੱਤਰ ਚੁਣੇ ਗਏ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਦੇਰ ਸ਼ਾਮ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਮੱਥਾ ਟੇਕਕੇ ਉਨ੍ਹਾਂ ਨੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਜਦੋਂ ਕਿ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਭਾਈ ਝੱਬਰ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਭਾਈ ਜਗਸੀਰ ਸਿੰਘ ਮਾਂਗੇਆਨਾ ਤੇ ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਮਨਦੀਪ ਸਿੰਘ ਮਾਖਾ, ਗੁਰਸੇਵਕ ਸਿੰਘ ਕਿੰਗਰਾ ਤੇ ਗੁਰਦੇਵ ਸਿੰਘ ਸੰਧੂ ਤੋਂ ਇਲਾਵਾ ਅਕਾਲੀ ਆਗੂ ਸਤਿੰਦਰਪਾਲ ਸਿੰਘ ਸਿੱਧੂ ਤੇ ਜਸਵਿੰਦਰ ਸਿੰਘ ਜ਼ੈਲਦਾਰ ਮੌਜੂਦ ਸਨ।
ਜਥੇਦਾਰ ਬਾਬਾ ਟੇਕ ਸਿੰਘ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ, ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਭਰੋਸਾ