20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਭਾਰਤ ਦੌਰਾ ਕੱਲ੍ਹ ਤੋਂ

ਕਠਮੰਡੂ, 20 ਨਵੰਬਰ (ਪੀ.ਟੀ.ਆਈ.)-ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਦੋ ਦਿਨਾਂ ਦੇ ਅਧਿਕਾਰਤ ਦੌਰੇ ਲਈ 22 ਨਵੰਬਰ ਨੂੰ ਨਵੀਂ ਦਿੱਲੀ ਪੁੱਜਣਗੇ। 27 ਮਾਰਚ ਨੂੰ ਅਹੁਦਾ ਸੰਭਾਲਣ...

ਅਜੀਤ ਡੈਸਕ 21-11-2026

ਕਠਮੰਡੂ, 20 ਨਵੰਬਰ (ਪੀ.ਟੀ.ਆਈ.)-ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਦੋ ਦਿਨਾਂ ਦੇ ਅਧਿਕਾਰਤ ਦੌਰੇ ਲਈ 22 ਨਵੰਬਰ ਨੂੰ ਨਵੀਂ ਦਿੱਲੀ ਪੁੱਜਣਗੇ। 27 ਮਾਰਚ ਨੂੰ ਅਹੁਦਾ ਸੰਭਾਲਣ ਤੋਂ ਬਾਅਦ, ਇਹ ਬਲੇਂਦਰ ਸ਼ਾਹ ਦਾ ਪਹਿਲਾ ਅਧਿਕਾਰਤ ਦੁਵੱਲਾ ਵਿਦੇਸ਼ ਦੌਰਾ ਹੋਵੇਗਾ। 

ਵਿਦੇਸ਼ ਸਕੱਤਰ ਅੰਮ੍ਰਿਤ ਬਹਾਦੁਰ ਰਾਏ ਨੇ ਵਿਦੇਸ਼ ਮੰਤਰਾਲੇ ’ਚ ਪੱਤਰਕਾਰਾਂ ਨੂੰ ਦੱਸਿਆ ਕਿ 36 ਸਾਲਾ ਬਲੇਂਦਰ ਸ਼ਾਹ 34 ਮੈਂਬਰੀ ਵਫ਼ਦ ਦੀ ਅਗਵਾਈ ਕਰਨਗੇ। ਇਸ ਵਫ਼ਦ ’ਚ ਵਿੱਤ ਮੰਤਰੀ ਸਵਰਨਿਮ ਵਾਗਲੇ ਅਤੇ ਵਿਦੇਸ਼ ਮੰਤਰੀ ਸ਼ਿਸ਼ਿਰ ਖਨਾਲ ਵੀ ਸ਼ਾਮਿਲ ਹੋਣਗੇ। ਪ੍ਰਧਾਨ ਮੰਤਰੀ ਦੇ ਮੁੱਖ ਸਲਾਹਕਾਰ ਕੁਮਾਰ ਬਯੰਜਨਕਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਪ੍ਰਧਾਨ ਮੰਤਰੀ ਦੇ ਨਾਲ ਜਾਣਗੇ।

ਇਸ ਦੌਰੇ ਦੌਰਾਨ ਬਲੇਂਦਰ ਸ਼ਾਹ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਵਫ਼ਦ-ਪੱਧਰੀ ਗੱਲਬਾਤ ਕਰਨਗੇ। ਵਿਦੇਸ਼ ਸਕੱਤਰ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੀ ਬਲੇਂਦਰ ਸ਼ਾਹ ਨਾਲ ਮੁਲਾਕਾਤ ਕਰਨਗੇ। 

ਪਿਛਲੀ ਖ਼ਬਰ ਹੱਦਬੰਦੀ ਦਾ ਮੁੱਦਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੇ ਹਾਂ, ਪਰ ਸਰਕਾਰ ਨੇ ਕੋਈ ਸੰਪਰਕ ਨਹੀਂ ਕੀਤਾ- ਕਾਂਗਰਸ ਅਗਲੀ ਖ਼ਬਰ ਰਾਜਪੁਰਾ ਸਮੇਤ 5 ਥਰਮਲ ਪਲਾਂਟਾਂ ਦੇ 6 ਯੂਨਿਟ ਹੋਏ ਬੰਦ