21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਣ ਲਈ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਅੰਮ੍ਰਿਤਸਰ ਪੁੱਜਣਗੇ

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) — ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ...

ਅਜੀਤ ਡੈਸਕ 21-11-2026

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) — ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਦਿੱਲੀ ਤੋਂ ਸਵੇਰੇ ਲਗਭਗ 8:30 ਵਜੇ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਪੁੱਜਣਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਹਵਾਈ ਅੱਡੇ ਤੋਂ ਪੁਲਿਸ ਹਿਰਾਸਤ ਵਿਚ ਉਨ੍ਹਾਂ ਨੂੰ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ।

ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਮਨੁੱਖੀ ਆਧਾਰ ’ਤੇ 21 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਹੈ, ਜਿਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣਗੇ। ਅਦਾਲਤੀ ਹੁਕਮਾਂ ਅਨੁਸਾਰ ਉਹ ਪੂਰੇ ਸਮੇਂ ਪੁਲਿਸ ਹਿਰਾਸਤ ਵਿਚ ਰਹਿਣਗੇ ਅਤੇ ਤੈਅ ਸਮਾਂ ਪੂਰਾ ਹੋਣ ਤੋਂ ਬਾਅਦ ਵਾਪਸੀ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਸਮੇਂ ਅੰਮ੍ਰਿਤਸਰ ਹਵਾਈ ਅੱਡੇ ਤੇ ਪੁਲਿਸ ਵਲੋਂ ਸਖਤ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਦਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ’ਤੇ ਲੈਂਡ ਅਗਲੀ ਖ਼ਬਰ ⭐️ਮਾਣਕ ਮੋਤੀ ⭐️