ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਲ੍ਹ 21 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ ਜਾ ਰਹੇ ਹਨ। ਇਹ ਜਥਾ ਕੱਲ੍ਹ ਸਵੇਰੇ 8 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਤੋਂ ਰਵਾਨਾ ਹੋਵੇਗਾ। ਅੱਜ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ਼ਹਿਬਾਜ ਸਿੰਘ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਵਲੋਂ ਵੰਡੇ ਗਏ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੂੰ 1825 ਸ਼ਰਧਾਲੂਆਂ ਲਈ ਵੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਜੱਥਾ ਕੱਲ ਅਟਾਰੀ -ਵਾਹਘਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ ਅਤੇ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਦਿਆਂ ਹੋਇਆਂ ਇਕ ਦਸੰਬਰ ਨੂੰ ਮੁੜ ਦੇਸ਼ ਪਰਤ ਆਵੇਗਾ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਅੱਜ ਸ਼ਾਮ ਤੱਕ ਤੋਂ ਇਲਾਵਾ ਕੱਲ ਜਥੇ ਦੀ ਰਵਾਨਗੀ ਤੋਂ ਪਹਿਲਾਂ ਵੀ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੀ ਯਾਤਰਾ ਵਿਭਾਗ ਤੋਂ ਪ੍ਰਾਪਤ ਕਰ ਸਕਦੇ ਹਨ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਵੰਡੇ ਜਾ ਰਹੇ ਹਨ ਵੀਜ਼ਾ ਲੱਗੇ ਪਾਸਪੋਰਟ
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਲ੍ਹ 21 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ...
ਅਜੀਤ ਡੈਸਕ
21-11-2026