21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੀਬੀ ਪਰਮਜੀਤ ਕੌਰ ਭੰਗੂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ 'ਤੇ ਅਕਾਲੀ ਵਰਕਰਾਂ ਚ ਖੁਸ਼ੀ ਦੀ ਲਹਿਰ

ਲੌਂਗੋਵਾਲ (ਸੰਗਰੁਰ), 21 ਨਵੰਬਰ ( ਸ,ਸ,ਖੰਨਾ,ਵਿਨੋਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ,ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ...

ਅਜੀਤ ਡੈਸਕ 21-11-2026

ਲੌਂਗੋਵਾਲ (ਸੰਗਰੁਰ), 21 ਨਵੰਬਰ ( ਸ,ਸ,ਖੰਨਾ,ਵਿਨੋਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ,ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਰਬਸੰਮਤੀ ਨਾਲ ਸਿਰੇ ਚੜੀ ਚੋਣ ਮੁਤਾਬਕ ਹਲਕਾ ਮੂਣਕ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਭੰਗੂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੈਂਬਰ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਬੀ ਭੰਗੂ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਹਲਕਾ ਸੁਨਾਮ ਦੇ ਪ੍ਰਧਾਨ ਬੀਬੀ ਪਰਮਿੰਦਰ ਕੌਰ ਬਰਾੜ ਦੇ ਵੱਡੇ ਭੈਣ ਜੀ ਹਨ। ਉਨ੍ਹਾਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਖੁਸ਼ੀ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਜਸਵੀਰ ਸਿੰਘ ਲੋਂਗੋਵਾਲ ਇੰਚਾਰਜ ਸਿੱਖ ਮਿਸ਼ਨ ਦਿੱਲੀ ,ਸੂਬਾ ਡੇਲੀਗੇਟ ਗੁਰਮੀਤ ਸਿੰਘ ਲੱਲੀ, ਰਣਜੀਤ ਸਿੰਘ ਕੂਕਾ ਕੋਰ ਕਮੇਟੀ ਮੈਂਬਰ, ਪਰਮਜੀਤ ਸਿੰਘ ਜੱਸੇ ਕਾ, ਕਰਮ ਸਿੰਘ ਬਰਾੜ, ਕਮਲ ਬਰਾੜ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਥੇਦਾਰ ਅਵਤਾਰ ਸਿੰਘ ਬਾਬਾ ਕੁਲਵੰਤ ਸਿੰਘ ਕੰਤੀ, ਕੁਲਦੀਪ ਸਿੰਘ ਦੂਲੋ,ਸਿੰਘ ਦੁੱਲਟ, ਨਰਿੰਦਰ ਸਿੰਘ ਨੰਦੂ ,ਬੀਬੀ ਸੰਦੀਪ ਕੌਰ, ਜਗਵੀਰ ਸਿੰਘ ਗਿੱਲ ,ਜਗਤਾਰ ਸਿੰਘ ਆਦਿ ਨੇ ਵਧਾਈ ਦਿੱਤੀ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਦੂਸਰੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ ਚ ਭਾਰਤ ਦਾ ਸਕੋਰ 486/5 ਅਗਲੀ ਖ਼ਬਰ ਕਾਰ ਦੀ ਲਪੇਟ ਚ ਆਉਣ ਨਾਲ ਕ ਸਕੂਟਰੀ ਸਵਾਰ ਬਜ਼ੁਰਗ ਦੀ ਮੌਤ